ਜਲੰਧਰ ਸ਼ਹਿਰ ਤੋਂ ਇੱਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆ ਰਹੀ ਹੈ, ਜਿੱਥੇ ਗਰਾਊਂਡ ਮਾਡਲ ਹਾਊਸ ਦੇ ਬਾਹਰ ਲਗਾਇਆ ਸ਼ਿਵ ਰਾਮ ਕਲਾ ਮੰਚ ਸ਼੍ਰੀ ਰਾਮਲੀਲਾ ਕਮੇਟੀ ਦਾ ਬੋਰਡ ਨੂੰ ਕੁਝ ਸ਼ਰਾਰਤੀ ਅਨਸਰਾਂ ਨੇ ਪਾੜ ਦਿੱਤਾ। ਇਹ ਸਾਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ। ਇਸ ਦੀ ਸੂਚਨਾ ਮਿਲਣ ’ਤੇ ਕਮੇਟੀ ਮੈਂਬਰ ਮੌਕੇ ’ਤੇ ਪੁੱਜੇ ਤਾਂ ਪਤਾ ਲੱਗਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਬੋਰਡ ਪਾੜ ਦਿੱਤਾ ਗਿਆ।
ਇਸ ਤੋਂ ਬਾਅਦ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਸ ਮੁਲਜ਼ਮ ਦੀ ਭਾਲ ਕਰ ਰਹੀ ਹੈ। ਪੁਲਸ ਨੇ ਇਲਾਕੇ ਦੀ ਸੀਸੀਟੀਵੀ ਫੁਟੇਜ ਵੀ ਕਬਜ਼ੇ ਵਿੱਚ ਲੈ ਲਈ ਹੈ।