ਮਾਨਸਾ ਵਿੱਚ ਇੱਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਦਾ ਕਤਲ ਕਰ ਕੇ ਆਪ ਵੀ ਖੁਦਕੁਸ਼ੀ ਕਰ ਲਈ। ਮਾਮਲਾ ਪਿੰਡ ਬੋੜਾਵਾਲ ਤੋਂ ਸਾਹਮਣੇ ਆਇਆ ਹੈ, ਜਿਥੇ ਵਿਆਹੀ ਔਰਤ ਦਾ ਕਤਲ ਕਰ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਔਰਤ ਦਾ ਕਿਸੇ ਹੋਰ ਨਾਲ ਵਿਆਹ ਹੋਇਆ ਸੀ, ਫਿਰ ਵੀ ਦੋਵਾਂ ਵਿਚਾਲੇ ਗੱਲਬਾਤ ਚੱਲ ਰਹੀ ਸੀ। ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਨੌਜਵਾਨ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਸ ਮਾਮਲਾ ਦਰਜ ਕਰ ਕੇ ਜਾਂਚ ਕਰ ਰਹੀ ਹੈ।
ਮਿੱਟੀ ਦਾ ਤੇਲ ਪਾ ਕੇ ਲਾ ਦਿੱਤੀ ਅੱਗ
ਜਾਣਕਾਰੀ ਅਨੁਸਾਰ ਮੇਜਰ ਸਿੰਘ ਨਾਂ ਦੇ ਵਿਅਕਤੀ ਨੇ ਆਪਣੀ ਪ੍ਰੇਮਿਕਾ 'ਤੇ ਮਿੱਟੀ ਦਾ ਤੇਲ ਪਾ ਕੇ ਉਸ ਨੂੰ ਸਾੜ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਪ੍ਰੇਮੀ ਨੇ ਵੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਇਸ ਪੂਰੇ ਮਾਮਲੇ 'ਤੇ ਪਿੰਡ ਅਤੇ ਪਰਿਵਾਰਕ ਮੈਂਬਰਾਂ ਨੇ ਕੁਝ ਵੀ ਕਹਿਣ ਤੋਂ ਮਨ੍ਹਾ ਕਰ ਦਿੱਤਾ।
ਕੀ ਕਹਿਣੈ ਪੁਲਸ ਦਾ
ਐਸਐਚਓ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਨਜੀਤ ਕੌਰ ਦੇ ਪਤੀ ਬਲਜਿੰਦਰ ਸਿੰਘ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਉਸ ਦੀ ਪਤਨੀ ਮੇਜਰ ਸਿੰਘ ਨਾਲ ਗੱਲ ਕਰਦੀ ਸੀ ਪਰ ਹੁਣ ਮੇਰੀ ਪਤਨੀ ਨੇ ਉਸ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਸੀ ਅਤੇ ਉਸ ਨੂੰ ਨਫ਼ਰਤ ਕਰਨ ਲੱਗ ਪਈ ਸੀ। ਇਸ ਕਾਰਨ ਮੇਜਰ ਨੇ ਮੇਰੀ ਪਤਨੀ 'ਤੇ ਮਿੱਟੀ ਦਾ ਤੇਲ ਪਾ ਕੇ ਉਸ ਨੂੰ ਸਾੜ ਦਿੱਤਾ, ਜਿਸ ਦੇ ਆਧਾਰ 'ਤੇ ਮੇਜਰ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।