ਤਰਨਤਾਰਨ ਵਿਚ ਪਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਤੀ ਨੇ ਆਪਣੇ ਨਜਾਇਜ਼ ਸਬੰਧਾਂ ਕਾਰਨ ਪਤਨੀ ਦਾ ਕਤਲ ਕਰ ਦਿੱਤਾ। ਇਹ ਮਾਮਲਾ ਪੱਟੀ ਤੋਂ ਸਾਹਮਣੇ ਆਇਆ ਹੈ।
ਪਛਾਣ
ਰਿਪੋਰਟ ਮੁਤਾਬਕ ਮ੍ਰਿਤਕਾ ਦੀ ਪਛਾਣ ਗੁਰਪ੍ਰੀਤ ਕੌਰ ਵਾਸੀ ਪੱਟੀ ਵਜੋਂ ਹੋਈ ਹੈ। ਪੁਲਸ ਨੇ ਕਾਰਵਾਈ ਕਰਦੇ ਹੋਏ ਮ੍ਰਿਤਕ ਔਰਤ ਦੇ ਪਤੀ ਚਮਕੌਰ ਸਿੰਘ, ਮੁਲਜ਼ਮ ਦੀ ਮਾਂ, ਪਿਤਾ ਅਤੇ ਭੈਣ ਖਿਲਾਫ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਲੜਕੀ ਪਰਿਵਾਰ ਦਾ ਪੱਖ
ਮ੍ਰਿਤਕਾ ਗੁਰਪ੍ਰੀਤ ਕੌਰ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਸਾਡੀ ਲੜਕੀ ਆਪਣੇ ਸਹੁਰੇ ਘਰੋਂ ਕਿਤੇ ਚਲੇ ਗਈ ਹੈ, ਜਿਸ ਤੋਂ ਬਾਅਦ ਅਸੀਂ ਮਾਮਲੇ ਦੀ ਪੜਤਾਲ ਕੀਤੀ ਅਤੇ ਥਾਣਾ ਸਿਟੀ ਪੱਟੀ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਜਿਸ ਵਿੱਚ ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਤਫ਼ਤੀਸ਼ ਵਿੱਚ ਇਹ ਸਾਹਮਣੇ ਆਇਆ ਕਿ ਉਨ੍ਹਾਂ ਦੇ ਜਵਾਈ ਚਮਕੌਰ ਸਿੰਘ ਦੇ ਕਿਸੇ ਹੋਰ ਔਰਤ ਨਾਲ ਨਜਾਇਜ਼ ਸਬੰਧ ਸਨ ਅਤੇ ਪਤਨੀ ਗੁਰਪ੍ਰੀਤ ਕੌਰ ਇਸ ਦਾ ਵਿਰੋਧ ਕਰਦੀ ਸੀ, ਜਿਸ ਕਾਰਨ ਚਮਕੌਰ ਸਿੰਘ ਨੇ ਆਪਣੀ ਪਤਨੀ ਗੁਰੁਪ੍ਰੀਤ ਕੌਰ ਦਾ ਗਲ ਘੁੱਟ ਕੇ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਹਰੀਕੇ ਨਹਿਰ ਵਿੱਚ ਸੁੱਟ ਦਿੱਤਾ। ਲੜਕੀ ਪਰਿਵਾਰ ਨੇ ਕਤਲ ਦੇ ਇਲਜ਼ਾਮ ਲਾਏ ਹਨ ਤੇ ਸਹੁਰਾ ਪਰਿਵਾਰ ਦੇ ਸਾਰੇ ਵਿਅਕਤੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।