ਜਲੰਧਰ ਦੇ ਮਖਦੂਮਪੁਰਾ ਇਲਾਕੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਦੋ ਲੁਟੇਰਿਆਂ ਨੇ ਇੱਕ ਬਜ਼ੁਰਗ ਔਰਤ ਨਾਲ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ । ਜਾਣਕਾਰੀ ਅਨੁਸਾਰ ਔਰਤ ਗਲੀ ਵਿੱਚ ਸੈਰ ਕਰ ਰਹੀ ਸੀ, ਇਸ ਦੌਰਾਨ ਬਾਈਕ ਸਵਾਰ ਦੋ ਲੁਟੇਰਿਆਂ ਨੇ ਉਨ੍ਹਾਂ ਦੀਆਂ ਵਾਲੀਆਂ ਖੋਹ ਲਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ।
ਪੁਲਿਸ ਜਾਂਚ 'ਚ ਜੁਟੀ
ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇਸ ਤੋਂ ਇਲਾਵਾ, ਪੀੜਤ ਔਰਤ ਨੇ ਪੁਲਿਸ ਸਟੇਸ਼ਨ 4 ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।