ਗ੍ਰਹਿ ਮੰਤਰਾਲੇ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਕੈਨੇਡੀਅਨ ਗੈਂਗਸਟਰ ਲਖਬੀਰ ਸਿੰਘ ਲੰਡਾ (33) ਨੇ 2021 ਵਿੱਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਰਾਕੇਟ ਹਮਲੇ ਦੀ ਯੋਜਨਾ ਬਣਾਈ ਸੀ। ਇਸ ਤੋਂ ਇਲਾਵਾ ਉਹ ਕਈ ਹੋਰ ਅੱਤਵਾਦੀ ਗਤੀਵਿਧੀਆਂ 'ਚ ਵੀ ਸ਼ਾਮਲ ਰਿਹਾ ਹੈ।
ਟਵੀਟ ਕਰਕੇ ਸਾਂਝਾ ਕੀਤੀ ਜਾਣਕਾਰੀ
ਲਖਬੀਰ ਸਿੰਘ 'ਤੇ ਇਹ ਦੋਸ਼ ਹੈ
ਲਖਬੀਰ ਸਿੰਘ ਲੰਡਾ 'ਤੇ ਆਰਪੀਜੀ ਹਮਲੇ ਤੋਂ ਇਲਾਵਾ ਪੰਜਾਬ 'ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਰਹੱਦ ਪਾਰ ਤੋਂ ਆਈ.ਡੀ., ਹਥਿਆਰ ਅਤੇ ਵਿਸਫੋਟਕ ਸਪਲਾਈ ਕਰਨ ਦਾ ਦੋਸ਼ ਹੈ। ਇਸ ਦੇ ਨਾਲ ਹੀ ਉਸ 'ਤੇ ਵੱਖ-ਵੱਖ ਅਪਰਾਧਿਕ ਮਾਮਲਿਆਂ 'ਚ ਸ਼ਾਮਲ ਹੋਣ ਦਾ ਵੀ ਦੋਸ਼ ਹੈ। ਇਹ ਅੱਤਵਾਦੀ ਮਾਡਿਊਲ ਸਥਾਪਤ ਕਰਨ, ਜਬਰੀ ਵਸੂਲੀ, ਕਤਲ, ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਰਗੇ ਕਈ ਮਾਮਲਿਆਂ ਵਿੱਚ ਸ਼ਾਮਲ ਹੈ।
ਕੌਣ ਹੈ ਲਖਬੀਰ ਸਿੰਘ ਲੰਡਾ?
ਲਖਬੀਰ ਸਿੰਘ ਲੰਡਾ ਮੂਲ ਰੂਪ ਵਿਚ ਪੰਜਾਬ ਦਾ ਰਹਿਣ ਵਾਲਾ ਹੈ ਪਰ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਵਿਚ ਰਹਿ ਰਿਹਾ ਹੈ। ਉਹ ਭਾਰਤ ਵਿਰੁੱਧ ਸਾਜ਼ਿਸ਼ ਰਚਣ ਵਿਚ ਸ਼ਾਮਲ ਰਿਹਾ ਹੈ। ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਲਖਬੀਰ ਸਿੰਘ ਲੰਡਾ ਪਿਛਲੇ 11 ਸਾਲਾਂ ਤੋਂ ਪੁਲਿਸ ਲਈ ਕੰਡਾ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਉਹ 2017 ਵਿੱਚ ਕੈਨੇਡਾ ਭੱਜ ਗਿਆ ਸੀ ਅਤੇ ਉਸ ਖ਼ਿਲਾਫ਼ 18 ਕੇਸ ਦਰਜ ਹਨ। ਪੰਜਾਬ ਵਿੱਚ, ਤਰਨਤਾਰਨ ਪੁਲਿਸ ਨੇ ਸਾਲ 2022 ਵਿੱਚ ਗੈਂਗਸਟਰ ਤੋਂ ਸਿਆਸਤਦਾਨ ਬਣੇ ਲੱਖਾ ਸਿਧਾਣਾ ਅਤੇ ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਸਿੰਘ ਲੰਡਾ ਸਮੇਤ 11 ਲੋਕਾਂ ਖਿਲਾਫ ਫਿਰੌਤੀ ਦੀ ਮੰਗ ਅਤੇ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਦਾ ਮਾਮਲਾ ਦਰਜ ਕੀਤਾ ਸੀ।