ਰਾਜਸਥਾਨ ਦੇ ਜੈਸਲਮੇਰ ਵਿੱਚ ਭਾਰਤੀ ਹਵਾਈ ਸੈਨਾ ਦਾ ਜਹਾਜ਼ ਕਰੈਸ਼ ਹੋ ਗਿਆ। ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ 30 ਕਿਲੋਮੀਟਰ ਦੂਰ ਰੋਜ਼ਾਨੀਆਂ ਕੀ ਢਾਣੀ ਜਜ਼ੀਆ ਪਿੰਡ ਨੇੜੇ ਵਾਪਰਿਆ। ਜਹਾਜ਼ ਦੇ ਕਰੈਸ਼ ਹੋਣ ਤੋਂ ਬਾਅਦ ਜ਼ਬਰਦਸਤ ਧਮਾਕਾ ਹੋਇਆ ਤੇ ਆਸ-ਪਾਸ ਦੇ ਪਿੰਡਾਂ 'ਚ ਦਹਿਸ਼ਤ ਫੈਲ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਹਵਾਈ ਸੈਨਾ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਹਾਦਸੇ ਤੋਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ ਤੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈ। ਜਹਾਜ਼ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।