ਖਬਰਿਸਤਾਨ ਨੈੱਟਵਰਕ- ਰਾਜਸਥਾਨ ਦੇ ਚੁਰੂ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਰਤਨਗੜ੍ਹ ਦੇ ਭਾਨੂਡਾ ਪਿੰਡ ਵਿੱਚ ਇੱਕ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਮੀਡੀਆ ਰਿਪੋਰਟ ਮੁਤਾਬਕ ਇਸ ਹਾਦਸੇ ਵਿੱਚ ਪਾਇਲਟ ਦੀ ਮੌਤ ਹੋ ਗਈ ਹੈ। ਭਾਰਤੀ ਹਵਾਈ ਸੈਨਾ (IAF) ਦਾ ਇੱਕ ਲੜਾਕੂ ਜਹਾਜ਼ ਬੁੱਧਵਾਰ ਨੂੰ ਚੁਰੂ ਜ਼ਿਲ੍ਹੇ ਵਿੱਚ ਹਾਦਸਾਗ੍ਰਸਤ ਹੋ ਗਿਆ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ ਲਈ ਰਵਾਨਾ ਹੋ ਗਈ। ਜਹਾਜ਼ ਦੇ ਮਲਬੇ ਵਿੱਚੋਂ ਪਾਇਲਟ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਲ 2 ਮੌਤਾਂ ਹੋਈਆਂ ਹਨ।
ਪਿੰਡ ਵਾਸੀਆਂ ਨੇ ਦੱਸਿਆ ਕਿ ਅਸਮਾਨ ਤੋਂ ਤੇਜ਼ ਆਵਾਜ਼ ਆਉਣ ਤੋਂ ਬਾਅਦ ਖੇਤਾਂ ਵਿੱਚ ਅੱਗ ਦੀਆਂ ਲਪਟਾਂ ਅਤੇ ਧੂੰਆਂ ਉੱਠਦਾ ਦੇਖਿਆ ਗਿਆ। ਪਿੰਡ ਵਾਸੀਆਂ ਨੇ ਤੁਰੰਤ ਪੁਲਸ ਨੂੰ ਘਟਨਾ ਬਾਰੇ ਸੂਚਿਤ ਕੀਤਾ। ਪਿੰਡ ਵਾਸੀਆਂ ਨੇ ਆਪਣੇ ਆਪ ਅੱਗ ਬੁਝਾਉਣ ਦੀ ਵੀ ਕੋਸ਼ਿਸ਼ ਕੀਤੀ। ਪਾਇਲਟ ਦੀ ਲਾਸ਼ ਜਹਾਜ਼ ਦੇ ਮਲਬੇ ਦੇ ਨੇੜੇ ਤੋਂ ਬਰਾਮਦ ਕਰ ਲਈ ਗਈ ਹੈ।
IAF ਦਾ ਜੈਗੁਆਰ ਲੜਾਕੂ ਜਹਾਜ਼ ਹੋਇਆ ਕ੍ਰੈਸ਼
ਸੂਤਰਾਂ ਨੇ ਹਾਦਸੇ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਨੇੜੇ ਭਾਰਤੀ ਹਵਾਈ ਸੈਨਾ ਦਾ ਇੱਕ ਜੈਗੁਆਰ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ।