ਅਮਰੀਕਾ 'ਚ ਪੜ੍ਹਾਈ ਲਈ ਗਏ ਇੱਕ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਪ੍ਰਵੀਨ ਵਜੋਂ ਹੋਈ ਹੈ। ਇਹ ਘਟਨਾ ਵਿਸਕਾਨਸਿਨ ਦੇ ਮਿਲਵਾਕੀ ਇਲਾਕੇ 'ਚ ਵਾਪਰੀ। ਪਿਛਲੇ 5 ਮਹੀਨਿਆਂ ਵਿੱਚ, 3 ਭਾਰਤੀ ਵਿਦਿਆਰਥੀਆਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਐਮਐਸ ਦੀ ਪੜ੍ਹਾਈ ਕਰ ਰਿਹਾ ਸੀ ਪ੍ਰਵੀਨ
ਮ੍ਰਿਤਕ ਦੇ ਭਰਾ ਅਰੁਣ ਨੇ ਦੱਸਿਆ ਕਿ ਪ੍ਰਵੀਨ ਅਮਰੀਕਾ ਵਿੱਚ ਐਮਐਸ ਦੀ ਪੜ੍ਹਾਈ ਕਰ ਰਿਹਾ ਸੀ। ਬੁੱਧਵਾਰ ਨੂੰ ਉਸਦੇ ਦੋਸਤਾਂ ਨੇ ਉਸਦੀ ਲਾਸ਼ ਸੜਕ 'ਤੇ ਪਈ ਮਿਲੀ । ਇਸ ਤੋਂ ਬਾਅਦ ਉਸਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਕਬਜ਼ੇ ਵਿੱਚ ਲੈ ਲਿਆ ਹੈ।
ਮਰਨ ਤੋਂ ਪਹਿਲਾਂ ਆਪਣੇ ਪਿਤਾ ਨੂੰ ਕੀਤਾ ਸੀ ਫ਼ੋਨ
ਅਰੁਣ ਨੇ ਅੱਗੇ ਕਿਹਾ ਕਿ ਪ੍ਰਵੀਨ ਨੇ ਕਤਲ ਤੋਂ ਪਹਿਲਾਂ ਆਪਣੇ ਮਾਪਿਆਂ ਨੂੰ ਫ਼ੋਨ ਕੀਤਾ ਸੀ। ਪਰ ਉਹ ਉਸ ਸਮੇਂ ਸੌਂ ਰਹੇ ਸਨ, ਇਸ ਲਈ ਉਹ ਫ਼ੋਨ ਨਹੀਂ ਚੁੱਕ ਸਕੇ । ਜਦੋਂ ਉਨ੍ਹਾਂ ਨੂੰ ਇਸ ਘਟਨਾ ਦਾ ਪਤਾ ਲੱਗਣ 'ਤੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਮਾਮਲੇ ਵਿੱਚ ਅਜੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।
ਕੇਂਦਰ ਸਰਕਾਰ ਤੋਂ ਦਖਲ ਦੀ ਮੰਗ
ਇਸ ਦੇ ਨਾਲ ਹੀ ਤੇਲੰਗਾਨਾ ਸਰਕਾਰ ਨੇ ਕੇਂਦਰ ਸਰਕਾਰ ਤੋਂ ਇਸ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਜਲਦੀ ਤੋਂ ਜਲਦੀ ਇਨਸਾਫ਼ ਦਿੱਤਾ ਜਾਵੇ। ਪੀੜਤ ਪਰਿਵਾਰ ਨੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ਦੀ ਵੀ ਮੰਗ ਕੀਤੀ ਹੈ।