ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜ਼ਿਆਦਾ ਭਾਰ ਹੋਣ ਕਾਰਨ ਓਲੰਪਿਕ ਵਿੱਚ ਮਹਿਲਾ ਕੁਸ਼ਤੀ 50 ਕਿਲੋਗ੍ਰਾਮ ਤੋਂ ਅਯੋਗ ਕਰਾਰ ਦਿੱਤਾ ਗਿਆ। ਇਹ ਜਾਣਕਾਰੀ ਦਿੰਦਿਆਂ ਭਾਰਤੀ ਓਲੰਪਿਕ ਸੰਘ ਨੇ ਦੱਸਿਆ ਕਿ ਸਾਡੀ ਰਾਤ ਭਰ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।
ਬੁੱਧਵਾਰ ਸਵੇਰੇ ਉਨਾਂ ਦਾ ਭਾਰ 50 ਕਿਲੋਗ੍ਰਾਮ ਤੋਂ ਥੋੜ੍ਹਾ ਵੱਧ ਹੋ ਗਿਆ। ਰਿਪੋਰਟ ਮੁਤਾਬਕ ਵਿਨੇਸ਼ ਫੋਗਾਟ ਬੁੱਧਵਾਰ ਸਵੇਰੇ ਸੋਨ ਤਗਮੇ ਦੇ ਲਈ ਫਾਈਨਲ ਮੈਚ ਤੋਂ ਪਹਿਲਾਂ 50 ਕਿਲੋਗ੍ਰਾਮ ਭਾਰ ਬਰਕਰਾਰ ਨਹੀਂ ਰੱਖ ਸਕੀ।
ਤੁਸੀਂ ਭਾਰਤ ਦਾ ਮਾਣ ਹੋ-PM ਮੋਦੀ
50kg ਤੋਂ ਵੱਧ ਨਿਕਲਿਆ ਭਾਰ
ਦੱਸਿਆ ਜਾ ਰਿਹਾ ਹੈ ਕਿ ਵਿਨੇਸ਼ ਦਾ ਭਾਰ 100 ਗ੍ਰਾਮ ਵਧ ਗਿਆ ਹੈ। ਮੁਕਾਬਲੇ ਦੇ ਨਿਯਮਾਂ ਮੁਤਾਬਕ ਵਿਨੇਸ਼ ਸਿਲਵਰ ਮੈਡਲ ਲਈ ਵੀ ਯੋਗ ਨਹੀਂ ਹੋਵੇਗੀ। ਇਸ ਤੋਂ ਬਾਅਦ 50 ਕਿਲੋ ਵਰਗ ਵਿੱਚ ਸਿਰਫ਼ ਸੋਨ ਅਤੇ ਕਾਂਸੀ ਦੇ ਤਗਮੇ ਦਿੱਤੇ ਜਾਣਗੇ।