ਖਬਰਿਸਤਾਨ ਨੈਟੱਵਰਕ- ਅਮਰੀਕਾ ਵਿੱਚ ਇੱਕ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 26 ਸਾਲਾ ਕਪਿਲ ਵਜੋਂ ਹੋਈ ਹੈ, ਜੋ ਕਿ ਹਰਿਆਣਾ ਦੇ ਜੀਂਦ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਖੁੱਲ੍ਹੇ ਵਿੱਚ ਪਿਸ਼ਾਬ ਕਰਨ ਤੋਂ ਰੋਕਣ ਲਈ ਮਾਰਿਆ ਗਿਆ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਿੱਖੀ ਬਹਿਸ ਤੋਂ ਬਾਅਦ ਮੁਲਜ਼ਮ ਨੇ ਚਲਾ ਦਿੱਤੀ ਗੋਲੀ
ਦੱਸਿਆ ਜਾ ਰਿਹਾ ਹੈ ਕਿ ਕਪਿਲ ਨੇ ਇੱਕ ਵਿਅਕਤੀ ਨੂੰ ਖੁੱਲ੍ਹੇ ਵਿੱਚ ਪਿਸ਼ਾਬ ਕਰਨ ਤੋਂ ਰੋਕਿਆ ਸੀ, ਜਿਸ ਤੋਂ ਬਾਅਦ ਦੋਵਾਂ ਵਿਚਕਾਰ ਕਾਫ਼ੀ ਦੇਰ ਤੱਕ ਬਹਿਸ ਹੋਈ। ਬਹਿਸ ਤੋਂ ਬਾਅਦ ਉਸ ਵਿਅਕਤੀ ਨੇ ਗੁੱਸੇ ਵਿੱਚ ਕਪਿਲ ਨੂੰ ਗੋਲੀ ਮਾਰ ਦਿੱਤੀ ਅਤੇ ਉਹ ਉੱਥੇ ਜ਼ਮੀਨ 'ਤੇ ਡਿੱਗ ਪਿਆ। ਲੋਕ ਉਸ ਨੂੰ ਤੁਰੰਤ ਹਸਪਤਾਲ ਲੈ ਗਏ ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
45 ਲੱਖ ਖਰਚ ਕਰਕੇ ਅਮਰੀਕਾ ਗਿਆ ਸੀ
ਕਪਿਲ ਸਾਲ 2022 ਵਿੱਚ ਡੌਂਕੀ ਰਸਤੇ 45 ਲੱਖ ਰੁਪਏ ਖਰਚ ਕਰ ਕੇ ਅਮਰੀਕਾ ਗਿਆ ਸੀ ਤਾਂ ਜੋ ਉਹ ਆਪਣੇ ਪਰਿਵਾਰ ਦਾ ਭਵਿੱਖ ਸੁਧਾਰ ਸਕੇ। ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਪਰ ਪਰਿਵਾਰ ਉਤੇ ਇਹ ਖਬਰ ਸੁਣ ਕੇ ਦੁੱਖਾਂ ਦਾ ਪਹਾੜ ਟੁੱਟ ਗਿਆ। ਪਰਿਵਾਰ ਨੇ ਸਰਕਾਰ ਤੋਂ ਪੁੱਤਰ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਦੀ ਮੰਗ ਕੀਤੀ ਹੈ।