ਨਵਾਂ ਮਹੀਨਾ ਸਤੰਬਰ ਸ਼ੁਰੂ ਹੁੰਦੇ ਹੀ ਲੋਕਾਂ ਉਤੇ ਮਹਿੰਗਾਈ ਮਾਰ ਸ਼ੁਰੂ ਹੋ ਗਈ ਹੈ। ਤੇਲ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 39 ਰੁਪਏ ਦਾ ਵਾਧਾ ਹੋਇਆ ਹੈ, ਜਿਸ ਅਨੁਸਾਰ ਅੱਜ ਤੋਂ ਦਿੱਲੀ ਵਿੱਚ 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ 1691.50 ਰੁਪਏ ਵਿੱਚ ਮਿਲੇਗਾ। ਹਾਲਾਂਕਿ ਕੰਪਨੀਆਂ ਨੇ 14 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ। 14.2 ਕਿਲੋਗ੍ਰਾਮ ਘਰੇਲੂ ਸਿਲੰਡਰ ਸਿਰਫ 803 ਰੁਪਏ ਦੀ ਪੁਰਾਣੀ ਕੀਮਤ 'ਤੇ ਉਪਲਬਧ ਹੈ।
ਵੱਖ-ਵੱਖ ਸ਼ਹਿਰਾਂ ਵਿਚ ਕਮਰਸ਼ੀਅਲ ਸਿਲੰਡਰ ਦੀ ਕੀਮਤ
ਕਮਰਸ਼ੀਅਲ LPG ਸਿਲੰਡਰ ਦੀ ਕੀਮਤ 'ਚ 39 ਰੁਪਏ ਦੇ ਵਾਧੇ ਤੋਂ ਬਾਅਦ ਦਿੱਲੀ 'ਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 1,691.50 ਰੁਪਏ ਹੋ ਗਈ ਹੈ। ਕੋਲਕਾਤਾ 'ਚ 19 ਕਿਲੋ ਦੇ ਗੈਸ ਸਿਲੰਡਰ ਦੀ ਕੀਮਤ 1802.5 ਰੁਪਏ। ਇਸ ਦੇ ਨਾਲ ਹੀ ਕਮਰਸ਼ੀਅਲ ਗੈਸ ਸਿਲੰਡਰ ਮੁੰਬਈ ਵਿੱਚ 1644 ਰੁਪਏ ਅਤੇ ਚੇਨਈ ਵਿੱਚ 1855 ਰੁਪਏ ਵਿੱਚ ਮਿਲੇਗਾ। ਪਟਨਾ 'ਚ ਵਪਾਰਕ LPG ਸਿਲੰਡਰ ਦੀ ਕੀਮਤ 1947 ਰੁਪਏ ਹੈ, ਜਦਕਿ ਜੈਪੁਰ 'ਚ 19 ਕਿਲੋ ਦਾ ਸਿਲੰਡਰ 1719 ਰੁਪਏ 'ਚ ਵਿਕ ਰਿਹਾ ਹੈ।
ਪਿਛਲੇ ਮਹੀਨੇ ਵੀ ਕੀਮਤਾਂ ਵਧੀਆਂ ਸਨ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਸੀ। ਉਸ ਸਮੇਂ 19 ਕਿਲੋ ਦਾ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ 8.50 ਰੁਪਏ ਮਹਿੰਗਾ ਹੋਇਆ ਸੀ। ਇਸ ਦੇ ਨਾਲ ਹੀ ਜੁਲਾਈ ਮਹੀਨੇ 'ਚ ਐਲਪੀਜੀ ਦੀਆਂ ਕੀਮਤਾਂ ਘਟਾਈਆਂ ਗਈਆਂ ਸਨ।