ਖ਼ਬਰਿਸਤਾਨ ਨੈੱਟਵਰਕ: ਪਟਿਆਲਾ 'ਚ ਇੰਸਪੈਕਟਰ ਅਤੇ ਏਐਸਆਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੋ ਨੌਜਵਾਨਾਂ 'ਤੇ ਹਮਲੇ ਅਤੇ ਥਰਡ ਡਿਗਰੀ ਤਸ਼ੱਦਦ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ 'ਤੇ ਇਹ ਕਾਰਵਾਈ ਕੀਤੀ ਗਈ ਹੈ। ਇਸ ਤਹਿਤ ਇੰਸਪੈਕਟਰ ਯਸ਼ਪਾਲ ਸ਼ਰਮਾ ਅਤੇ ਏਐਸਆਈ ਬਲਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਜਾਣੋ ਪੂਰਾ ਮਾਮਲਾ
ਵਰਿੰਦਰ ਕੌਰ ਘੱਗਾ ਨੇ ਦੱਸਿਆ ਕਿ ਉਸਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਹਰਪ੍ਰੀਤ ਅਤੇ ਗੁਰਪ੍ਰੀਤ ਸਿੰਘ ਨੇ 26 ਜੂਨ ਨੂੰ ਉਸ ਦੀ ਕੁੱਟਮਾਰ ਕੀਤੀ ਸੀ। ਵਰਿੰਦਰ ਕੌਰ ਨੇ ਦੱਸਿਆ ਕਿ ਦੋਵਾਂ ਨੌਜਵਾਨਾਂ ਨੇ ਉਸਦੀ ਜ਼ਮੀਨ ਨੂੰ ਲੈ ਕੇ ਉਸਦੀ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ ਪੁਲਿਸ ਨੇ ਹਰਪ੍ਰੀਤ ਸਿੰਘ ਨੂੰ ਫੜ ਲਿਆ। ਪਰ ਹਰਪ੍ਰੀਤ ਸਿੰਘ ਨੇ ਪੁਲਿਸ 'ਤੇ ਦੋਸ਼ ਲਗਾਇਆ ਸੀ ਕਿ ਉਸਨੂੰ ਥਾਣੇ ਵਿੱਚ ਥਰਡ ਡਿਗਰੀ ਦਿੱਤੀ ਗਈ ਸੀ ਅਤੇ ਬਿਜਲੀ ਦੇ ਝਟਕੇ ਵੀ ਦਿੱਤੇ ਗਏ ਸਨ।
ਦੋਵਾਂ ਖਿਲਾਫ ਕੇਸ ਦਰਜ
ਜਿਸ ਤੋਂ ਬਾਅਦ ਹਰਪ੍ਰੀਤ ਸਿੰਘ ਦਾ ਡਾਕਟਰੀ ਮੁਆਇਨਾ ਕੀਤਾ ਗਿਆ, ਜਿਸ ਦੀ ਰਿਪੋਰਟ ਦੇ ਆਧਾਰ 'ਤੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ। ਨਾਲ ਹੀ ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਦੋਵਾਂ ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਗਏ। ਪਟਿਆਲਾ ਦੇ ਘੱਗਾ ਥਾਣੇ ਦੇ ਸਬ ਇੰਸਪੈਕਟਰ ਯਸ਼ਪਾਲ ਸ਼ਰਮਾ ਅਤੇ ਏਐਸਆਈ ਬਲਬੀਰ ਸਿੰਘ ਨੂੰ ਐਸਐਸਪੀ ਵਰੁਣ ਸ਼ਰਮਾ ਨੇ ਮੁਅੱਤਲ ਕਰ ਦਿੱਤਾ ਹੈ ਅਤੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।