ਜਲੰਧਰ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਰਜਿਸਟਰਡ ਇਮੀਗ੍ਰੇਸ਼ਨ ਫਰਮਾਂ ਅਤੇ ਆਈਲੈਟਸ ਸੰਸਥਾਵਾਂ ਨਾਲ ਮੀਟਿੰਗ ਕੀਤੀ। ਡੀ ਸੀ ਨੇ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਵੀ ਮੌਜੂਦ ਸਨ।
ਹਦਾਇਤਾਂ ਦੀ ਪਾਲਣਾ ਕਰਨਾ ਲਾਜ਼ਮੀ
ਡੀਸੀ ਹਮਾਂਸ਼ੂ ਅਗਰਵਾਲ ਨੇ ਰਜਿਸਟਰਡ ਇਮੀਗ੍ਰੇਸ਼ਨ ਫਰਮਾਂ ਅਤੇ ਆਈਲੈਟਸ ਸੰਸਥਾਵਾਂ ਨੂੰ ਕਿਹਾ ਕਿ ਉਹ ਆਪਣੇ ਦਫ਼ਤਰਾਂ/ਬਿਲਡਿੰਗਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਲਾਇਸੰਸ ਦਿਖਾਉਣ ਤਾਂ ਜੋ ਲੋਕਾਂ ਨੂੰ ਇਨ੍ਹਾਂ ਫਰਮਾਂ ਦੀ ਸਰਕਾਰੀ ਪਾਸ ਰਜਿਸਟ੍ਰੇਸ਼ਨ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਸਾਰੀਆਂ ਫਰਮਾਂ ਲਈ ਆਪਣੇ ਵਪਾਰਕ ਲੈਣ-ਦੇਣ ਸਬੰਧੀ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਲਾਜ਼ਮੀ ਹੈ।
ਫਰਮਾਂ ਦੀ ਜਾਂਚ ਜਾਰੀ
ਡੀਸੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ ਰਜਿਸਟਰਡ ਇਮੀਗ੍ਰੇਸ਼ਨ ਫਰਮਾਂ ਨਾਲ ਸੰਪਰਕ ਕਰਨ ਤਾਂ ਜੋ ਗੈਰ-ਰਜਿਸਟਰਡ ਫਰਮਾਂ ਦੁਆਰਾ ਕਿਸੇ ਵੀ ਧੋਖਾਧੜੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਅਜਿਹੀਆਂ ਸਾਰੀਆਂ ਫਰਮਾਂ ਦੀ ਨਿਯਮਤ ਤੌਰ 'ਤੇ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ।