ਪੰਜਾਬ ਵਿੱਚ ਕੇਂਦਰ ਸਰਕਾਰ ਨੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਦੀ ਸਹੂਲਤ ਬੰਦ ਕਰ ਦਿੱਤੀ ਹੈ। ਕੇਂਦਰ ਸਰਕਾਰ ਨੇ ਪਟਿਆਲਾ, ਮੁਹਾਲੀ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਇੰਟਰਨੈੱਟ ਦੀ ਸਹੂਲਤ ਬੰਦ ਕਰ ਦਿੱਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਸਹੂਲਤਾਂ 24 ਫਰਵਰੀ ਤੱਕ ਬੰਦ ਰਹਿਣਗੀਆਂ।
ਪਹਿਲਾਂ ਸਿਰਫ਼ 3 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਸੀ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਹਰਿਆਣਾ ਨਾਲ ਲੱਗਦੇ ਪੰਜਾਬ ਦੇ ਸਿਰਫ 3 ਜ਼ਿਲ੍ਹਿਆਂ ਵਿੱਚ ਹੀ ਇੰਟਰਨੈੱਟ ਬੰਦ ਕਰਨ ਦਾ ਫੈਸਲਾ ਕੀਤਾ ਸੀ। ਪਟਿਆਲਾ, ਸੰਗਰੂਰ ਤੇ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਹੀ ਇੰਟਰਨੈੱਟ ਦੀ ਸਹੂਲਤ ਬੰਦ ਕੀਤੀ ਗਈ ਸੀ।
ਪੰਜਾਬ ਸਰਕਾਰ ਨੇ ਪੱਤਰ ਲਿਖ ਕੇ ਪ੍ਰਗਟਾਇਆ ਇਤਰਾਜ਼
ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰਨਾ ਗਲਤ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਇਤਰਾਜ਼ ਦਰਜ ਕਰਵਾਇਆ ਗਿਆ ਸੀ।