ਕਿਸਾਨ ਇੱਕ ਵਾਰ ਫਿਰ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰਨਗੇ। ਦੱਸ ਦੇਈਏ ਕਿ ਸ਼ੰਭੂ ਸਰਹੱਦ ਤੋਂ 101 ਕਿਸਾਨਾਂ ਦਾ ਜੱਥਾ 14 ਦਸੰਬਰ ਨੂੰ ਪੈਦਲ ਦਿੱਲੀ ਵੱਲ ਮਾਰਚ ਕਰੇਗਾ। ਇਹ ਫੈਸਲਾ ਮੰਗਲਵਾਰ ਨੂੰ ਸ਼ੰਭੂ ਸਰਹੱਦ 'ਤੇ ਹੋਈ ਮੀਟਿੰਗ 'ਚ ਲਿਆ ਗਿਆ। ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕਰ ਕੇ ਇਹ ਜਾਣਕਾਰੀ ਦਿੱਤੀ। ਇਸ ਮੌਕੇ ਕਿਸਾਨ ਆਗੂ ਤੇਜਵੀਰ ਸਿੰਘ ਨੇ ਕਿਹਾ ਕਿ 13 ਦਸੰਬਰ ਨੂੰ ਇਸ ਅੰਦੋਲਨ ਨੂੰ 10 ਮਹੀਨੇ ਪੂਰੇ ਹੋ ਰਹੇ ਹਨ। ਅਜਿਹੇ 'ਚ ਵੱਡੀ ਮੀਟਿੰਗ ਹੋਵੇਗੀ।
ਪੰਜਾਬ 'ਚ ਇੰਟਰਨੈੱਟ ਬੰਦ ਰਹੇਗਾ?
ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਹਰਿਆਣਾ ਵਿੱਚ ਇੰਟਰਨੈੱਟ ਸੇਵਾ ਬੰਦ ਹੈ, ਉਸੇ ਤਰ੍ਹਾਂ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਪੰਜਾਬ ਵਿੱਚ ਵੀ ਸਰਹੱਦ ਤੋਂ ਡੇਢ ਕਿਲੋਮੀਟਰ ਤੱਕ ਇੰਟਰਨੈੱਟ ਬੰਦ ਕੀਤਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਅਜੇ ਤੱਕ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ ਹੈ।
ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਫਰਵਰੀ ਤੋਂ ਸ਼ੰਭੂ ਬਾਰਡਰ 'ਤੇ ਬੈਠੇ
ਦੱਸ ਦੇਈਏ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਫਰਵਰੀ 2023 ਤੋਂ ਸ਼ੰਭੂ ਬਾਰਡਰ 'ਤੇ ਬੈਠੀਆਂ ਹਨ। 6 ਦਸੰਬਰ ਨੂੰ ਵੀ ਕਿਸਾਨਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਕਿਸਾਨਾਂ ਨੂੰ ਪਿੱਛੇ ਹਟਣ ਲਈ ਮਜਬੂਰ ਕਰ ਦਿੱਤਾ। ਇਸ ਦੇ ਨਾਲ ਹੀ 8 ਦਸੰਬਰ ਨੂੰ ਕਿਸਾਨ ਮੁੜ ਦਿੱਲੀ ਵੱਲ ਵਧੇ ਪਰ ਹਰਿਆਣਾ ਪੁਲਸ ਨੇ ਫਿਰ ਕਿਸਾਨ ਵਿਰੋਧੀ ਗਤੀਵਿਧੀਆਂ ਕੀਤੀਆ। ਸ਼ੰਭੂ ਸਰਹੱਦ ਤੋਂ ਕਰੀਬ ਸਾਢੇ ਚਾਰ ਘੰਟੇ ਬਾਅਦ ਇਹ ਜਥਾ ਵਾਪਸ ਪਰਤ ਗਿਆ।