ਅਗਲੇ 4 ਦਿਨਾਂ 'ਚ ਪੰਜਾਬ ਦੇ ਮੌਸਮ 'ਚ ਕਾਫੀ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਅਨੁਸਾਰ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ 27 ਨਵੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ 'ਚ 2 ਡਿਗਰੀ ਤੱਕ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਇਸ ਦੇ ਨਾਲ ਹੀ ਸਵੇਰ ਵੇਲੇ ਧੁੰਦ ਪੈਣ ਦੀ ਸੰਭਾਵਨਾ ਹੈ।
3 ਡਿਗਰੀ ਤੱਕ ਦੀ ਗਿਰਾਵਟ ਕੀਤੀ ਗਈ ਦਰਜ
ਪਹਾੜਾਂ 'ਤੇ ਬਰਫਬਾਰੀ ਕਾਰਨ ਪੰਜਾਬ 'ਚ ਸਵੇਰ ਅਤੇ ਰਾਤ ਨੂੰ ਠੰਡ ਵੱਧਣ ਲੱਗੀ ਹੈ। ਇਸ ਸਮੇਂ ਬਿਨਾਂ ਮੀਂਹ ਤੋਂ ਸੂਬੇ 'ਚ ਤਾਪਮਾਨ 3 ਡਿਗਰੀ ਤੱਕ ਡਿੱਗ ਗਿਆ ਹੈ। ਆਉਣ ਵਾਲੇ ਦਿਨਾਂ 'ਚ ਇਸ 'ਚ ਹੋਰ ਗਿਰਾਵਟ ਆ ਸਕਦੀ ਹੈ ਅਤੇ ਲੋਕਾਂ ਨੂੰ ਹੋਰ ਠੰਡ ਮਹਿਸੂਸ ਹੋ ਸਕਦੀ ਹੈ।
ਚੰਗੀ ਰਹੇਗੀ ਹਵਾ ਦੀ ਗੁਣਵੱਤਾ
ਸਰਗਰਮ ਵੈਸਟਰਨ ਡਿਸਟਰਬੈਂਸ ਦੇ ਕਾਰਨ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਕਿਉਂਕਿ ਮੀਂਹ ਕਾਰਨ ਹਵਾ ਵਿੱਚ ਮੌਜੂਦ ਧੂੜ ਦੇ ਕਣ ਸਾਫ਼ ਹੋ ਜਾਣਗੇ ਅਤੇ ਹੇਠਾਂ ਆ ਜਾਣਗੇ ਜਿਸ ਨਾਲ AQI ਵਿੱਚ ਸੁਧਾਰ ਹੋਵੇਗਾ। ਇਸ ਨਾਲ ਲੋਕਾਂ ਨੂੰ ਕਾਫੀ ਰਾਹਤ ਵੀ ਮਿਲੇਗੀ।