ਖਬਰਿਸਤਾਨ ਨੈੱਟਵਰਕ - ਪੰਜਾਬ ਵਿੱਚ ਹਰ ਵਾਰ ਦੀ ਤਰ੍ਹਾਂ ਗਰਮੀ ਨੇ ਆਪਣਾ ਪ੍ਰਕੋਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਤਾਪਮਾਨ 41 ਡਿਗਰੀ ਤੋਂ ਪਾਰ ਹੋ ਗਿਆ ਹੈ। ਸਭ ਤੋਂ ਗਰਮ ਜ਼ਿਲੇ ਦੀ ਗੱਲ ਕਰੀਏ ਤਾਂ ਬਠਿੰਡਾ ਸਭ ਤੋਂ ਗਰਮ ਰਿਹਾ। 24 ਘੰਟਿਆਂ ਵਿੱਚ ਤਾਪਮਾਨ 0.5 ਡਿਗਰੀ ਵਧਿਆ ਹੈ।
ਅੱਜ ਇੱਕ ਪੱਛਮੀ ਗੜਬੜੀ ਵੀ ਐਕਟਿਵ ਹੋ ਚੁੱਕੀ ਹੈ, ਜਿਸ ਨੂੰ ਲੈ ਕੇ ਮੌਸਮ ਵਿਭਾਗ ਨੇ 6 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿਚ ਮੀਂਹ ਪੈਣ ਦੇ ਆਸਾਰ ਜਤਾਏ ਜਾ ਰਹੇ ਹਨ।
ਇਸ ਤੋਂ ਇਲਾਵਾ 17 ਤੋਂ 19 ਅਪ੍ਰੈਲ ਤੱਕ ਹੀਟਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 18 ਅਤੇ 19 ਅਪ੍ਰੈਲ ਨੂੰ ਹਨੇਰੀ ਤੂਫਾਨ ਦੇ ਨਾਲ ਨਾਲ ਬਿਜਲੀ ਚਮਕਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ । ਇਸ ਦੌਰਾਨ ਹਵਾਵਾਂ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ। ਇਸੇ ਤਰ੍ਹਾਂ ਜੇਕਰ ਮੀਂਹ ਦੀ ਗੱਲ ਕਰੀਏ ਤਾਂ 18 ਤੋਂ 20 ਅਪ੍ਰੈਲ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦੇ ਸ਼ਹਿਰਾਂ ਦਾ ਅੱਜ ਦਾ ਮੌਸਮ
ਅੰਮ੍ਰਿਤਸਰ - ਅੰਸ਼ਕ ਤੌਰ 'ਤੇ ਬੱਦਲਵਾਈ, ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈ ਸਕਦਾ ਹੈ। ਤਾਪਮਾਨ 24 ਤੋਂ 37 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਜਲੰਧਰ- ਅਸਮਾਨ ਵਿਚ ਬੱਦਲਵਾਈ ਰਹੇਗੀ। ਤਾਪਮਾਨ 17 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਲੁਧਿਆਣਾ- ਆਸਮਾਨ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ, ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈ ਸਕਦਾ ਹੈ। ਤਾਪਮਾਨ 18 ਤੋਂ 39 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਪਟਿਆਲਾ - ਅੰਸ਼ਕ ਤੌਰ 'ਤੇ ਬੱਦਲਵਾਈ, ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈ ਸਕਦਾ ਹੈ। ਤਾਪਮਾਨ 24 ਤੋਂ 37 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਮੋਹਾਲੀ - ਅੰਸ਼ਕ ਤੌਰ 'ਤੇ ਬੱਦਲਵਾਈ, ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈ ਸਕਦਾ ਹੈ। ਤਾਪਮਾਨ 19 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।