ਜਲੰਧਰ ਪੁਲਸ ਨੇ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਲੋਕਾਂ ਨੂੰ ਜਾਲ 'ਚ ਫਸਾ ਕੇ ਪੈਸੇ ਵਸੂਲਦਾ ਸੀ। ਇਹ ਗਿਰੋਹ ਲੋਕਾਂ ਨੂੰ ਕਮਰੇ ਵਿੱਚ ਬੁਲਾ ਕੇ ਉਨ੍ਹਾਂ ਦੀਆਂ ਵੀਡੀਓ ਬਣਾ ਕੇ ਬਲੈਕਮੇਲ ਕਰਦਾ ਸੀ। ਪੁਲਸ ਨੇ ਨੰਗਲ ਸ਼ਾਮਾ ਨੇੜੇ ਜਾਲ ਵਿਛਾ ਕੇ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।
ਮੁਲਜ਼ਮਾਂ ਦੀ ਪਛਾਣ ਪ੍ਰੀਤ ਕੌਰ, ਅਮਨ, ਮੋਹਿਨੀ ਅਤੇ ਰਿਸ਼ਭ ਵਜੋਂ ਹੋਈ ਹੈ। ਫਿਲਹਾਲ ਇਕ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।
ਪੁਲਸ ਨੇ ਦੱਸਿਆ ਕਿ ਜਾਂਚ 'ਚ ਪਤਾ ਲੱਗਾ ਹੈ ਕਿ ਇਸ ਗਿਰੋਹ ਦਾ ਇਕ ਦੋਸ਼ੀ ਅਜੇ ਫਰਾਰ ਹੈ। ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਲਈ ਟੀਮਾਂ ਵੀ ਬਣਾਈਆਂ ਗਈਆਂ ਹਨ ਅਤੇ ਉਕਤ ਮੁਲਜ਼ਮ ਨੂੰ ਜਲਦੀ ਹੀ ਫੜ ਲਿਆ ਜਾਵੇਗਾ।