ਜਲੰਧਰ 'ਚ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ 'ਤੇ 27 ਅਕਤੂਬਰ ਨੂੰ ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈ 'ਚ ਛੁੱਟੀ ਦੇ ਹੁੱਕਮ ਦਿੱਤੇ ਗਏ ਹਨ। ਪਹਿਲਾਂ ਇਹ ਹੁੱਕਮ ਅੱਧੇ ਦਿਨ ਦੀ ਛੁੱਟੀ ਲਈ ਸੀ। ਵੀਰਵਾਰ ਨੂੰ ਜਾਰੀ ਹੁਕਮਾਂ ਵਿੱਚ ਪੂਰੇ ਦਿਨ ਲਈ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 27 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਲਈ ਸਮਾਂ ਰੱਖਿਆ ਗਿਆ ਹੈ। ਇਸ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ। ਨਗਰ ਨਿਗਮ ਦੀ ਹੱਦ ਅੰਦਰ ਪੈਂਦੇ ਸਾਰੇ ਸਕੂਲਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਪਹਿਲਾ ਦਿੱਤਾ ਗਿਆ ਸੀ ਅੱਧੇ ਦਿਨ ਦੀ ਛੁੱਟੀ ਦਾ ਹੁੱਕਮ
ਸ਼ਹਿਰ ਦੀਆਂ ਸੰਸਥਾਵਾਂ ਨੇ ਡੀਸੀ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਪ੍ਰਸ਼ਾਸਨ ਨੇ ਇਸ ਸਬੰਧੀ ਪੁਲਿਸ ਨੂੰ ਹੁੱਕਮ ਜਾਰੀ ਕਰ ਦਿੱਤੇ ਹਨ। ਪੁਲਿਸ ਹੁੱਕਮਾਂ ਦੀ ਪਾਲਣਾ ਯਕੀਨੀ ਬਣਾਏਗੀ ਤਾਂ ਜੋ ਕੋਈ ਅਣਗਹਿਲੀ ਨਾ ਕੀਤੀ ਜਾ ਸਕੇ।
ਇਨ੍ਹਾਂ ਚੌਕਾਂ ਤੋਂ ਨਿਕਲੇਗੀ ਸ਼ੋਭਾ ਯਾਤਰਾ
ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਪ੍ਰਾਚੀਨ ਮੰਦਰ ਅਲੀ ਮੁਹੱਲਾ ਤੋਂ ਸ਼ੁਰੂ ਹੋ ਕੇ ਭਗਵਾਨ ਵਾਲਮੀਕਿ ਜੀ ਚੌਕ ਲਵ-ਕੁਸ਼ ਚੌਕ, ਭਗਤ ਸਿੰਘ ਚੌਕ, ਪੰਜਪੀਰ ਚੌਕ, ਖਿੰਗੜਾ ਗੇਟ, ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਸ਼ੀਤਲਾ ਮਾਤਾ ਮੰਦਰ, ਭਗਵਾਨ ਵਾਲਮੀਕਿ ਗੇਟ, ਪਟੇਲ ਚੌਂਕ , ਸਬਜ਼ੀ ਮੰਡੀ, ਬਸਤੀ ਅੱਡਾ ਤੋਂ ਹੁੰਦਾ ਹੋਇਆ ਭਗਵਾਨ ਵਾਲਮੀਕਿ ਮੰਦਰ ਵਿਖੇ ਸਮਾਪਤ ਹੋਵੇਗਾ।
ਇਹ ਚੌਂਕ ਰਹਿਣਗੇ ਡਾਇਵਰਟ
ਨਕੋਦਰ ਚੌਕ, ਸਕਾਈਲਾਰਕ ਚੌਕ, ਸਟੇਟ ਬੈਂਕ ਆਫ ਇੰਡੀਆ ਨੇੜੇ ਪਰਿੰਦਾ ਚੌਕ, ਪੀਐਨਬੀ ਚੌਕ, ਜੀਪੀਓ (ਪ੍ਰੈਸ ਕਲੱਬ) ਚੌਕ, ਸ੍ਰੀ ਨਾਮਦੇਵ ਚੌਕ, ਸ਼ਾਸਤਰੀ ਚੌਕ, ਮੌੜ ਪ੍ਰਤਾਪਬਾਗ, ਮੌਡ ਹੈਨਰੀ ਪੈਟਰੋਲ ਪੰਪ, ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ ਵਨ-ਵੇਅ, ਪੁਲੀ ਦੇ ਸਾਹਮਣੇ, ਹੁਸ਼ਿਆਰਪੁਰ ਰੇਲਵੇ ਫਾਟਕ, ਟਾਂਡਾ ਚੌਕ, ਟਾਂਡਾ ਰੇਲਵੇ ਫਾਟਕ, ਟੀ-ਪੁਆਇੰਟ ਗੋਪਾਲ ਨਗਰ, ਪੁਰਾਣੀ ਸਬਜ਼ੀ ਮੰਡੀ ਚੌਕ, ਮੌੜ ਮਹਾਲਕਸ਼ਮੀ ਨਰਾਇਣ ਮੰਦਰ ਨੇੜੇ ਪੁਰਾਣੀ ਜੇਲ੍ਹ, ਪਟੇਲ ਚੌਕ, ਬਸਤੀ ਅੱਡਾ ਚੌਕ, ਟੀ-ਪੁਆਇੰਟ ਸ਼ਕਤੀ ਨਗਰ, ਫੁੱਟਬਾਲ ਚੌਕ ਆਦਿ ਸ਼ਾਮਲ ਹਨ।