ਜਲੰਧਰ ਵਿੱਚ ਨਗਰ ਨਿਗਮ ਦੇ ਤਹਿ ਬਜ਼ਾਰੀ ਵਿਭਾਗ ਨੇ ਇੱਕ ਵਾਰ ਫਿਰ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਬਾਜ਼ਾਰ ਦੇ ਵਪਾਰੀਆਂ ਵਿੱਚ ਹਫੜਾ-ਦਫੜੀ ਮਚ ਗਈ। ਚੈਕਿੰਗ ਦੌਰਾਨ ਕਈ ਲੋਕਾਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਜੁਰਮਾਨੇ ਵੀ ਕੀਤੇ ਗਏ।
ਬਾਜ਼ਾਰ ਦੇ ਕੁਝ ਵਪਾਰੀਆਂ ਅਤੇ ਨਿਗਮ ਅਧਿਕਾਰੀ ਵਿਚਾਲੇ ਝਗੜਾ ਹੋ ਗਿਆ, ਜਿਸ ਦੌਰਾਨ ਸਾਬਕਾ ਕੌਂਸਲਰ ਸ਼ੈਰੀ ਚੱਢਾ ਵੀ ਉਥੇ ਪਹੁੰਚ ਗਏ। ਕੌਂਸਲਰ ਨੇ ਉਥੇ ਵਪਾਰੀਆਂ ਅਤੇ ਨਿਗਮ ਅਧਿਕਾਰੀਆਂ ਵਿਚਾਲੇ ਮਾਮਲਾ ਸ਼ਾਂਤ ਕਰਵਾਇਆ।
ਤਹਿ ਬਜ਼ਾਰੀ ਵਿਭਾਗ ਦੇ ਇੰਸਪੈਕਟਰ ਰਾਕੇਸ਼ ਹੰਸ ਨੇ ਦੱਸਿਆ ਕਿ ਨਿਗਮ ਕਮਿਸ਼ਨਰ ਰਿਸ਼ੀਪਾਲ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਭਗਵਾਨ ਵਾਲਮੀਕਿ ਚੌਕ, ਟਿੱਕੀਆਂ ਵਾਲਾ ਚੌਕ ਤੋਂ ਹੁੰਦੇ ਹੋਏ ਸ਼ੇਖਾਂ ਬਾਜ਼ਾਰ ਤੱਕ ਚੈਕਿੰਗ ਕੀਤੀ ਗਈ। ਇਸ ਦੌਰਾਨ ਬਾਜ਼ਾਰ ਦੇ ਵਪਾਰੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਇਸ ਦੇ ਬਾਵਜੂਦ ਵਿਭਾਗ ਨੇ ਆਪਣੀ ਕਾਰਵਾਈ ਜਾਰੀ ਰੱਖੀ ਅਤੇ ਚਿਤਾਵਨੀ ਜਾਰੀ ਕੀਤੀ ਗਈ।