ਜਲੰਧਰ ਪੁਲਿਸ ਨੇ ਧੋਖਾਦੜੀ ਦੇ ਇਕ ਮਾਮਲੇ 'ਚ ਭਗੌੜੇ ਬਿੰਦਰੀ ਬਾਬਾ ਨੂੰ ਗ੍ਰਿਫਤਾਰ ਕੀਤਾ ਹੈ। ਬਿੰਦਰੀ ਬਾਬਾ ਪਿਛਲੇ 5 ਸਾਲਾਂ ਤੋਂ ਫਰਾਰ ਸੀ। ਜਲੰਧਰ ਪੁਲਿਸ ਨੇ ਬੀਤੀ ਰਾਤ ਉਸ ਨੂੰ ਗ੍ਰਿਫਤਾਰ ਕਰ ਲਿਆ।
2019 ਵਿੱਚ ਭਗੌੜਾ ਘੋਸ਼ਿਤ ਕੀਤਾ ਗਿਆ ਸੀ
ਗੁਰਾਇਆ ਥਾਣੇ ਦੇ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮ ਬਿੰਦਰੀ ਬਾਬਾ ਵਿਦੇਸ਼ ਭੇਜਣ ਦੇ ਨਾਂ ’ਤੇ ਲੋਕਾਂ ਨਾਲ ਠੱਗੀ ਮਾਰਦਾ ਸੀ। ਲੋਕਾਂ ਨਾਲ ਠੱਗੀ ਮਾਰ ਕੇ ਫਰਾਰ ਹੋ ਗਿਆ। ਪੁਲਿਸ ਨੇ ਉਸ ਨੂੰ ਸਾਲ 2019 ਵਿੱਚ ਭਗੌੜਾ ਐਲਾਨ ਦਿੱਤਾ ਸੀ। ਬਾਬਾ ਨੂੰ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ, ਉਹ ਜ਼ਿਆਦਾਤਰ ਹਿਮਾਚਲ ਵਿੱਚ ਰਹਿੰਦਾ ਸੀ।
ਗੁਪਤ ਸੂਚਨਾ ਦੇ ਅਧਾਰ 'ਤੇ ਕੀਤੀ ਕਾਰਵਾਈ
ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਗੁਰਾਇਆ ਵਿਖੇ ਆਇਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਛਾਪਾ ਮਾਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਬਾਬਾ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ।