• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

Jalandhar West by Election : ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੇ ਪੁਖਤਾ ਪ੍ਰਬੰਧ, ਵੋਟਿੰਗ ਲਈ ਬਣਾਏ 181 ਪੋਲਿੰਗ ਸਟੇਸ਼ਨ, ਵੋਟਾਂ ਭਲਕੇ

 Jalandhar :  उपचुनाव को लेकर प्रशासन की पुख्ता तैयारियां,
7/9/2024 5:08:55 PM Kushi Rajput     Jalandhar news, Jalandhar By Election, Jalandhar West Bypoll, today news, election    Jalandhar West by Election : ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੇ ਪੁਖਤਾ ਪ੍ਰਬੰਧ, ਵੋਟਿੰਗ ਲਈ ਬਣਾਏ 181 ਪੋਲਿੰਗ ਸਟੇਸ਼ਨ, ਵੋਟਾਂ ਭਲਕੇ   Jalandhar :  उपचुनाव को लेकर प्रशासन की पुख्ता तैयारियां,

ਪੰਜਾਬ ਦੇ ਜਲੰਧਰ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਜਲੰਧਰ ਜ਼ਿਲਾ ਪ੍ਰਸ਼ਾਸਨ ਅਤੇ ਚੋਣ ਅਧਿਕਾਰੀਆਂ ਨੇ ਜ਼ੋਰਦਾਰ ਤਿਆਰੀਆਂ ਕਰ ਲਈਆਂ ਹਨ। ਕੱਲ 10 ਜੁਲਾਈ ਨੂੰ ਹੋਣ ਜਾ ਰਹੀ ਉਪ ਚੋਣ ਲਈ ਮੰਗਲਵਾਰ ਨੂੰ 181 ਪੋਲਿੰਗ ਪਾਰਟੀਆਂ ਸਥਾਨਕ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਸਥਾਪਤ ਡਿਸਪੈਚ ਸੈਂਟਰ ਤੋਂ ਵੋਟਿੰਗ ਮਸ਼ੀਨਾਂ ਸਮੇਤ ਪੋਲਿੰਗ ਬੂਥਾਂ ਲਈ ਰਵਾਨਾ ਹੋਈਆਂ।

ਜ਼ਿਮਨੀ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪੁਖ਼ਤਾ ਪ੍ਰਬੰਧ 

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਮਨੀ ਚੋਣ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਲਕੇ ਦੇ ਕੁੱਲ 171963 ਵੋਟਰਾਂ, ਜਿਨ੍ਹਾਂ ਵਿੱਚ 89629 ਪੁਰਸ਼, 82326 ਮਹਿਲਾ ਅਤੇ 08 ਥਰਡ ਜੈਂਡਰ ਵੋਟਰ ਸ਼ਾਮਲ ਹਨ, ਦੀ ਸਹੂਲਤ ਲਈ 181 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵੋਟਰਾਂ ਨੂੰ ਵੋਟਿੰਗ ਦਾ ਵਧੀਆ ਤਜਰਬਾ ਦੇਣ ਲਈ ਹਲਕੇ ਵਿੱਚ 10 ਮਾਡਲ ਪੋਲਿੰਗ ਬੂਥ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਇਕ ਪੋਲਿੰਗ ਬੂਥ ਦਾ ਸੰਚਾਲਨ ਸਿਰਫ਼ ਮਹਿਲਾ ਸਟਾਫ਼ ਵੱਲੋਂ ਕੀਤਾ ਜਾਵੇਗਾ।  

ਉਨ੍ਹਾ ਦੱਸਿਆ ਕਿ ਬਿਨਾਂ ਕਿਸੇ ਰੁਕਾਵਟ ਦੇ  ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ 872 ਪੋਲਿੰਗ ਸਟਾਫ਼ (ਰਿਜ਼ਰਵ ਸਮੇਤ) ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਸਿਖ਼ਲਾਈ ਪਹਿਲਾਂ ਹੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 96 ਮਾਈਕਰੋ ਆਬਜ਼ਰਵਰ (ਰਿਜ਼ਰਵ ਸਮੇਤ) ਵੀ ਪੋਲਿੰਗ ਬੂਥਾਂ ’ਤੇ ਤਾਇਨਾਤ ਕੀਤੇ ਜਾਣਗੇ। 

ਸੀਨੀਅਰ ਸਿਟੀਜ਼ਨ ਲਈ ਵੀਲ੍ਹ ਚੇਅਰਾਂ ਆਦਿ ਸਹੂਲਤਾਂ ਦਾ ਇੰਤਜ਼ਾਮ 

ਡਾ. ਅਗਰਵਾਲ ਨੇ ਦੱਸਿਆ ਕਿ ਵੋਟਰਾਂ ਦੀ ਸੁਵਿਧਾ ਲਈ ਸਮੁੱਚੇ ਪੋਲਿੰਗ ਬੂਥਾਂ ’ਤੇ ਸਾਰੀਆਂ ਸਹੂਲਤਾਂ ਯਕੀਨੀ ਬਣਾਉਣ ਤੋਂ ਇਲਾਵਾ ਗਰਮੀ ਦੇ ਮੱਦੇਨਜ਼ਰ ਪੀਣ ਵਾਲਾ ਪਾਣੀ, ਛਾਂ, ਸ਼ਾਮਿਆਨੇ, ਛਬੀਲ ਆਦਿ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੀ.ਡਬਲਯੂ.ਡੀ. ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਲਈ ਪੋਲਿੰਗ ਬੂਥਾਂ ’ਤੇ ਵੀਲ੍ਹ ਚੇਅਰਾਂ, ਰੈਂਪ, ਵਲੰਟੀਅਰ ਸਮੇਤ ਪਿੱਕ ਐਂਡ ਡਰਾਪ ਦੀ ਸਹੂਲਤ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ। 

ਪੋਲਿੰਗ ਲੋਕੇਸ਼ਨਾਂ ’ਤੇ ਲਗਾਏ ਕੈਮਰੇ

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸੁਤੰਤਰ ਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਸਮੁੱਚੇ 181 ਪੋਲਿੰਗ ਬੂਥਾਂ ਦੀ ਵੈਬਕਾਸਟਿੰਗ ਕਰਵਾਈ ਜਾ ਰਹੀ ਹੈ, ਜਿਸ ਦੇ ਲਈ ਸਾਰੀਆਂ ਪੋਲਿੰਗ ਲੋਕੇਸ਼ਨਾਂ ’ਤੇ 218 ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵੈੱਬਕਾਸਟਿੰਗ ਦੀ ਨਜ਼ਰਸਾਨੀ ਲਈ ਆਰ.ਓ. ਪੱਧਰ ’ਤੇ ਸਥਾਨਕ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਅਤੇ ਡੀ.ਈ.ਓ. ਪੱਧਰ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। 

ਸੁਰੱਖਿਆ ਫੋਰਸ ਕੀਤੀ ਤਾਇਨਾਤ 

ਉਨ੍ਹਾਂ ਕਿਹਾ ਕਿ ਚੋਣ ਦੌਰਾਨ ਪੈਸੇ ਦੀ ਤਾਕਤ, ਸ਼ਰਾਬ ਅਤੇ ਨਸ਼ੇ ਆਦਿ ਦੀ ਵਰਤੋਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਲੋੜੀਂਦੀ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਫਲਾਇੰਗ ਸਕੁਐਡ, ਸਟੈਟਿਕ ਸਰਵੀਲੈਂਸ ਟੀਮਾਂ ਤੋਂ ਇਲਾਵਾ ਹੋਰ ਨਿਗਰਾਨ ਟੀਮਾਂ ਰਾਹੀਂ ਸਖ਼ਤ ਨਿਗਰਾਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਦੌਰਾਨ ਕਿਸੇ ਨੂੰ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ 51 ਵਲਨਰੇਬਲ ਪੋਲਿੰਗ ਬੂਥ ਹਨ, ਜਿਥੇ ਮਾਈਕਰੋ ਆਬਜ਼ਰਵਰਾਂ ਦੇ ਨਾਲ-ਨਾਲ ਲੋੜੀਂਦਾ ਸੁਰੱਖਿਆ ਬਲ ਤਾਇਨਾਤ ਕੀਤਾ ਜਾਵੇਗਾ।  

ਡਿਪਟੀ ਕਮਿਸ਼ਨਰ ਨੇ ਹਲਕੇ ਦੇ ਵੋਟਰਾਂ ਨੂੰ ਕੀਤੀ ਅਪੀਲ 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪ ਚੋਣ ਲਈ ਵੋਟਾਂ ਕੱਲ 10 ਜੁਲਾਈ (ਬੁੱਧਵਾਰ) ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਉਨ੍ਹਾਂ ਹਲਕੇ ਦੇ ਵੋਟਰਾਂ ਨੂੰ ਚੋਣ ਵਿੱਚ ਵਧ-ਚੜ੍ਹ ਕੇ ਭਾਗ ਲੈਂਦਿਆਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

ਡੀਸੀ ਨੇ ਕਿਹਾ- ਵਪਾਰੀਆਂ ਨੂੰ ਵੋਟ ਪਾਉਣ ਲਈ ਮਿਲੇਗੀ ਛੁੱਟੀ

ਡੀਸੀ ਅਗਰਵਾਲ ਨੇ ਕਿਹਾ- ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਸਮੇਤ ਰਾਜ ਸਰਕਾਰ ਦੇ ਸਾਰੇ ਕਰਮਚਾਰੀ ਜੋ ਹਲਕੇ ਦੇ ਵੋਟਰ ਹਨ, ਇਸ ਵਿਸ਼ੇਸ਼ ਛੁੱਟੀ ਦੇ ਹੱਕਦਾਰ ਹਨ। ਇਸੇ ਤਰ੍ਹਾਂ ਵਪਾਰ, ਵਪਾਰ, ਉਦਯੋਗ, ਵਪਾਰਕ ਅਤੇ ਉਦਯੋਗਿਕ ਅਦਾਰਿਆਂ ਵਿੱਚ ਕੰਮ ਕਰਦੇ ਵੋਟਰਾਂ ਨੂੰ ਤਨਖਾਹ ਸਮੇਤ ਛੁੱਟੀ ਦਿੱਤੀ ਜਾਵੇਗੀ।

ਡਾ. ਅਗਰਵਾਲ ਨੇ ਇਹ ਦੱਸਿਆ ਕਿ ਸੀ.ਈ.ਓ. ਪੰਜਾਬ ਦੀ ਪਹਿਲ ’ਤੇ ਵੋਟਰਾਂ ਦੀ ਸਹੂਲਤ ਲਈ ‘ਕਿਊ ਇਨਫਰਮੇਸ਼ਨ ਸਿਸਟਮ’ ਜਾਰੀ ਕੀਤਾ ਗਿਆ ਹੈ। ਇਸ ਤਹਿਤ ਵੋਟਰ ਵਟਸਐਪ ’ਤੇ 7447447217 ਨੂੰ ਸੇਵ ਕਰਕੇ ‘ਵੋਟ’ ਟਾਈਪ ਕਰਕੇ ਮੈਸੇਜ ਭੇਜ ਕੇ ਆਪਣੇ ਪੋਲਿੰਗ ਬੂਥ ’ਤੇ ਕਤਾਰ ਵਿੱਚ ਖੜ੍ਹੇ ਵੋਟਰਾਂ ਦੀ ਗਿਣਤੀ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।  

'Jalandhar news','Jalandhar By Election','Jalandhar West Bypoll','today news','election'

Please Comment Here

Similar Post You May Like

Recent Post

  • ਜਲੰਧਰ ਟ੍ਰੈਫਿਕ ਪੁਲਸ ਦਾ ਕਾਰਨਾਮਾ! ਕਾਰ 'ਚ ਬੈਠਿਆਂ ਦਾ ਕੱਟ'ਤਾ ਹੈਲਮੇਟ ਦਾ ਚਾਲਾਨ, ਗੱਡੀ ਵੀ ਕੀਤੀ ਇੰਪਾਊਂਡ...

  • OK ਫੈਕਟਰੀ ਦੇ ਕਰਮਚਾਰੀਆਂ ਨੇ Proxima ਫੈਕਟਰੀ 'ਤੇ ਕੁੱਟ-ਮਾਰ ਦੇ ਲਗਾਏ ਦੋਸ਼, CP ਦਫ਼ਤਰ ਬਾਹਰ ਕੀਤਾ ਪ੍ਰਦਰਸ਼ਨ ...

  • ਬੇਅਦਬੀ ਦੇ ਦੋਸ਼ੀਆਂ ਨੂੰ ਹੁਣ ਮਿਲੇਗੀ ਸਖਤ ਸਜ਼ਾ! CM ਮਾਨ ਨੇ ਪੰਜਾਬ ਵਿਧਾਨ ਸਭਾ 'ਚ ਬਿਲ ਕੀਤਾ ਪੇਸ਼...

  • 16 ਜੁਲਾਈ ਨੂੰ ਬੰਦ ਰਹਿਣਗੇ ਸਕੂਲ,ਇਸ ਕਾਰਨ ਲਿਆ ਇਹ ਫੈਸਲਾ ...

  • ਪੈਰਾਗਲਾਈਡਿੰਗ ਕਰਦੇ ਸਮੇਂ ਹਾ.ਦ.ਸਾ, 25 ਸਾਲਾ ਨੌਜਵਾਨ ਦੀ ਮੌ.ਤ...

  • ਬੰਦ ਹੋ ਰਹੇ 500 ਰੁਪਏ ਦੇ ਨੋਟ? ਵੱਡੀ UPADATE ਆਈ ਸਾਹਮਣੇ ...

  • ਜਲੰਧਰ 'ਚ ਤੜਕਸਾਰ ਦੇਖੇ ਗਏ 5 ਹਥਿਆਰਬੰਦ ਨੌਜਵਾਨ, ਗਾਲ੍ਹਾਂ ਕੱਢਦੇ ਹੋਏ ਆਖੀ ਇਹ ਗੱਲ, ਦੇਖੋ CCTV...

  • ਦਿੱਲੀ ਦੇ 2 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮਚਿਆ ਹੜਕੰਪ...

  • ਦਿੱਲੀ-ਸ਼੍ਰੀਨਗਰ ਫਲਾਇਟ 'ਚ ਮੱਚਿਆ ਹੜਕੰਪ, ਹਵਾ 'ਚ ਅਚਾਨਕ ਡਗਮਗਾਇਆ ਪਲੇਨ ...

  • ਜਲੰਧਰ 'ਚ ਸ਼ਰੇਆਮ ਗੁੰਡਾਗਰਦੀ , ਕੁੰਗਰੀ ਦੇ ਸਾਲੇ ਦੇ ਇਕਲੌਤੇ ਪੁੱਤਰ ਦਾ ਕ*ਤ*ਲ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY