ਭਾਰਤੀ ਜਨਤਾ ਪਾਰਟੀ ਦੇ ਪੰਜਾਬ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਰਾਸ਼ਟਰੀ ਸਕੱਤਰ, ਵਿਧਾਇਕ ਅਤੇ ਸਹਿ-ਇੰਚਾਰਜ ਨਰਿੰਦਰ ਰੈਨਾ ਜੀ ਅਤੇ ਹੋਰ ਸੀਨੀਅਰ ਭਾਜਪਾ ਆਗੂਆਂ ਨੇ ਜਲੰਧਰ ਭਾਜਪਾ ਦੀ ਕੌਰ ਕਮੇਟੀ ਵਿੱਚ ਚਰਚਾ ਤੋਂ ਬਾਅਦ ਹੇਠ ਲਿਖੇ ਵਿਅਕਤੀਆਂ ਨੂੰ 6 ਸਾਲ ਲਈ ਬਰਖਾਸਤ ਕਰ ਦਿੱਤਾ ਹੈ।
ਪਾਰਟੀ ਵਿਰੋਧੀ ਗਤੀਵਿਧੀਆਂ ਕਾਰਣ ਲਿਆ ਫੈਸਲਾ
ਜਾਣਕਾਰੀ ਅਨੁਸਾਰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਇਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ, ਜਿਨ੍ਹਾਂ ਵਿਚ ਭਗਤ ਚੁੰਨੀ ਲਾਲ (ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ), ਅਰਜੁਨ ਤ੍ਰੇਹਨ, ਅਨੁਪਮ ਸ਼ਰਮਾ, ਸੁਖਦੇਵ ਸੋਨੂੰ, ਹਤਿੰਦਰ ਤਲਵਾੜ, ਹਸਨ ਸੋਨੀ, ਦਿਨੇਸ਼ ਦੁਆ (ਸਨੀ ਦੂਆ), ਸੁਭਾਸ਼ ਢੱਲ, ਅਜੇ ਚੋਪੜਾ, ਪ੍ਰਦੀਪ ਵਾਸੂਦੇਵਾ, ਗੁਰਵਿੰਦਰ ਸਿੰਘ ਲਾਂਬਾ, ਬਲਵਿੰਦਰ ਕੁਮਾਰ ਸ਼ਾਮਲ ਹਨ।