ਖਬਰਿਸਤਾਨ ਨੈੱਟਵਰਕ- ਜਲੰਧਰ ਕੈਂਟ ਦੇ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਖਿਡਾਰੀ ਪਰਗਟ ਸਿੰਘ ਨੇ ਕਾਂਗਰਸ ਦੀ ਸੂਬਾ ਇਕਾਈ ਦੇ ਉਪ-ਪ੍ਰਧਾਨ (ਮੀਤ ਪ੍ਰਧਾਨ) ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਲੁਧਿਆਣਾ ਉਪ-ਚੋਣ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਦੇ ਨਾਲ ਹੀ ਸਾਬਕਾ ਕਾਂਗਰਸ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੇ ਵੀ ਉਪ-ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਅਸਤੀਫ਼ਾ ਹਾਈਕਮਾਂਡ ਨੂੰ ਭੇਜਿਆ
ਜਾਣਕਾਰੀ ਅਨੁਸਾਰ, ਦੋਵਾਂ ਆਗੂਆਂ ਨੇ ਆਪਣਾ ਅਸਤੀਫ਼ਾ ਕਾਂਗਰਸ ਹਾਈਕਮਾਂਡ ਨੂੰ ਭੇਜ ਦਿੱਤਾ ਹੈ। ਕਿੱਕੀ ਢਿੱਲੋਂ ਇਸ ਸਮੇਂ ਆਸਟ੍ਰੇਲੀਆ ਵਿੱਚ ਹਨ, ਜਦੋਂ ਕਿ ਪ੍ਰਗਟ ਸਿੰਘ ਜਲੰਧਰ ਵਿੱਚ ਹਨ।
ਸੰਜੀਵ ਅਰੋੜਾ ਨੂੰ 35 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ
ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਪੱਛਮੀ ਉਪ-ਚੋਣ ਵਿੱਚ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ 35,179 ਵੋਟਾਂ ਮਿਲੀਆਂ। ਉਨ੍ਹਾਂ ਨੇ 10,637 ਵੋਟਾਂ ਦੇ ਫਰਕ ਨਾਲ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਤੇ ਜਿੱਤ ਪ੍ਰਾਪਤ ਕੀਤੀ।