ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਸਰਹੱਦ ਪਾਰੋਂ ਅੱਤਵਾਦੀਆਂ ਵੱਲੋਂ ਰਚੀ ਜਾ ਰਹੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਕਾਊਂਟਰ ਇੰਟੈਲੀਜੈਂਸ ਨੇ ਅੱਤਵਾਦੀ ਮਾਡਿਊਲ ਦੇ ਇਕ ਮੈਂਬਰ ਨੂੰ ਚੀਨੀ ਪਿਸਤੌਲ ਅਤੇ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵਿਟਰ 'ਤੇ ਇਹ ਜਾਣਕਾਰੀ ਦਿੱਤੀ ਹੈ।
ਡੀਜੀਪੀ ਨੇ ਜਾਣਕਾਰੀ ਦਿੱਤੀ
ਡੀਜੀਪੀ ਗੌਰਵ ਯਾਦਵ ਨੇ ਇਸ ਮਾਮਲੇ 'ਤੇ ਲਿਖਿਆ ਕਿ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਦੋਸ਼ੀ ਪਾਕਿਸਤਾਨ 'ਚ ਬੈਠੇ ਅੱਤਵਾਦੀਆਂ ਦੇ ਇਸ਼ਾਰੇ 'ਤੇ ਕੰਮ ਕਰਦਾ ਸੀ। ਦੋਸ਼ੀ ਨੂੰ ਜੰਮੂ-ਕਸ਼ਮੀਰ 'ਚ ਡਰ ਅਤੇ ਅਸ਼ਾਂਤੀ ਫੈਲਾਉਣ ਦਾ ਟੀਚਾ ਦਿੱਤਾ ਗਿਆ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਮੁਲਜ਼ਮ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ।