1 ਜੂਨ ਨੂੰ ਜਲੰਧਰ ਲੋਕ ਸਭਾ ਚੋਣਾਂ ਲਈ ਵੋਟਿੰਗ ਦੌਰਾਨ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ VVPATs ਦੀ ਦੂਜੀ ਰੈਂਡੇਮਾਈਜੇਸ਼ਨ ਜਨਰਲ ਅਬਜ਼ਰਵਰ ਜੇ.ਮੇਘਨਾਥ ਰੈਡੀ ਅਤੇ ਡਿਪਟੀ ਕਮਿਸ਼ਨਰ ਕਮ ਚੋਣ ਅਫ਼ਸਰ ਡਾ: ਹਿਮਾਂਸ਼ੂ ਅਗਰਵਾਲ ਦੀ ਨਿਗਰਾਨੀ ਹੇਠ ਮੁਕੰਮਲ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਮੌਜੂਦ ਸਨ।
1951 ਪੋਲਿੰਗ ਬੂਥ ਬਣਾਏ ਗਏ
ਡੀਸੀ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੋਟਾਂ ਬਿਨਾਂ ਕਿਸੇ ਰੁਕਾਵਟ ਦੇ ਨੇਪਰੇ ਚਾੜ੍ਹਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜਿਸ ਤਹਿਤ 1951 ਪੋਲਿੰਗ ਬੂਥ ਬਣਾਏ ਗਏ ਹਨ, ਜਿਸ ਲਈ ਕੁੱਲ 4682 ਬੈਲਟ ਯੂਨਿਟਾਂ, 2340 ਕੰਟਰੋਲ ਯੂਨਿਟਾਂ ਅਤੇ 2533 ਵੀ.ਵੀ.ਪੀ.ਏ.ਟੀ ਬੂਥਾਂ ਅਨੁਸਾਰ ਰੈਂਡੇਮਾਈਜ਼ੇਸ਼ਨ ਦੀ ਪ੍ਰਕਿਰਿਆ ਪੂਰੀ ਕੀਤੀ ਗਈ ਹੈ।
ਹਰ ਪੋਲਿੰਗ ਬੂਥ 'ਤੇ ਦੋ ਬੈਲਟ ਯੂਨਿਟ ਲਗਾਏ ਜਾਣਗੇ
ਉਨ੍ਹਾਂ ਅੱਗੇ ਦੱਸਿਆ ਕਿ 20-20 ਫੀਸਦੀ ਬੈਲਟ ਅਤੇ ਕੰਟਰੋਲ ਯੂਨਿਟ ਅਤੇ 30 ਫੀਸਦੀ ਵੀਵੀਪੈਟ ਰਾਖਵੇਂ ਰੱਖੇ ਗਏ ਹਨ। ਲੋਕ ਸਭਾ ਹਲਕੇ ਲਈ ਉਮੀਦਵਾਰਾਂ ਦੀ ਗਿਣਤੀ 15 ਤੋਂ ਵੱਧ ਹੋਣ ਕਾਰਨ ਹਰੇਕ ਪੋਲਿੰਗ ਬੂਥ 'ਤੇ ਦੋ ਬੈਲਟ ਯੂਨਿਟ ਲਗਾਏ ਜਾਣਗੇ।
ਇਹ ਅਧਿਕਾਰੀ ਰਹੇ ਮੌਜੂਦ
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ: ਅਮਿਤ ਮਹਾਜਨ, ਡੀ.ਆਈ.ਓ. ਰਣਜੀਤ ਸਿੰਘ, ਈ.ਵੀ.ਐਮ. ਨੋਡਲ ਅਫ਼ਸਰ ਡਾ: ਦਮਨਦੀਪ ਸਿੰਘ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਉਮੀਦਵਾਰ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।