Jalandhar Firing News : ਜਸਪਾਲ ਕਤਲ ਕਾਂਡ 'ਚ ਮੁੱਖ ਮੁਲਜ਼ਮ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫਤਾਰ , ਬਿਹਾਰ ਤੋਂ ਲਿਆਂਦੇ ਗਏ ਸਨ ਨਾਜਾਇਜ਼ ਹਥਿਆਰ
ਜਲੰਧਰ ਦੇ ਭੋਗਪੁਰ ਨੇੜੇ ਕਰੀਬ ਇੱਕ ਮਹੀਨਾ ਪਹਿਲਾਂ ਜਸਪਾਲ ਸਿੰਘ ਉਰਫ਼ ਸ਼ਾਲੂ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਸ਼ਾਲੂ ਦੇ ਸਿਰ 'ਚ ਗੋਲੀ ਲੱਗੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਹੁਣ ਇਸ ਮਾਮਲੇ 'ਚ ਪੁਲਿਸ ਨੇ ਮੁੱਖ ਮੁਲਜ਼ਮ ਨੂੰ ਚੰਡੀਗੜ੍ਹ ਏਅਰਪੋਰਟ ਤੋਂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ 'ਚ ਹੁਣ ਤੱਕ ਮੁੱਖ ਮੁਲਜ਼ਮ ਸਮੇਤ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
5 ਨਾਜਾਇਜ਼ ਹਥਿਆਰ ਬਰਾਮਦ
ਮੁਲਜ਼ਮਾਂ ਕੋਲੋਂ ਹੁਣ ਤੱਕ 5 ਨਾਜਾਇਜ਼ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ।ਇਸ ਮਾਮਲੇ ਨੂੰ ਲੈ ਕੇ ਦਿਹਾਤੀ ਦੇ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਜਲਦੀ ਹੀ ਪ੍ਰੈਸ ਕਾਨਫਰੰਸ ਕਰਕੇ ਇਸ ਮਾਮਲੇ ਸਬੰਧੀ ਖੁਲਾਸੇ ਕਰ ਸਕਦੇ ਹਨ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਦਾ ਐਲਾਨ ਕੀਤਾ ਹੈ। ਜਿਸ 'ਚ ਉਨ੍ਹਾਂ ਕਿਹਾ ਕਿ ਜਲੰਧਰ ਦੇਹਾਤ ਪੁਲਿਸ ਨੇ ਭੋਗਪੁਰ ਦੇ ਜਸਪਾਲ ਕਤਲ ਕਾਂਡ ਨੂੰ ਸੁਲਝਾ ਲਿਆ ਹੈ।
ਮੁੱਖ ਸਪਲਾਇਰ ਨੂੰ ਵੀ ਬਿਹਾਰ ਤੋਂ ਕੀਤਾ ਗ੍ਰਿਫਤਾਰ
ਦੱਸ ਦੇਈਏ ਕਿ ਮੁੱਖ ਦੋਸ਼ੀ ਨੂੰ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜ ਹਥਿਆਰ ਬਰਾਮਦ ਹੋਏ ਹਨ। ਮੁੱਖ ਸਪਲਾਇਰ ਨੂੰ ਵੀ ਬਿਹਾਰ ਦੇ ਮੁਜ਼ੱਫਰਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਸਾਰੇ ਹਥਿਆਰ ਬਿਹਾਰ ਤੋਂ ਲਿਆਏ ਸਨ।
ਮੋਗਾ ਰੇਲਵੇ ਫਾਟਕ ਨੇੜੇ ਹੋਈ ਸੀ ਘਟਨਾ
ਇਹ ਘਟਨਾ ਮੋਗਾ ਰੇਲਵੇ ਫਾਟਕ ਨੇੜੇ ਵਾਪਰੀ, ਜਿੱਥੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ । ਇਸ ਘਟਨਾ ਸਬੰਧੀ ਦਿਹਾਤੀ ਦੇ ਐਸਐਸਪੀ ਹਰਕਮਲਸਿੰਘ ਖੱਖ ਦਾ ਕਹਿਣਾ ਸੀ ਕਿ ਇਨ੍ਹਾਂ ਨੌਜਵਾਨਾਂ ਵਿੱਚ ਆਪਸੀ ਦੁਸ਼ਮਣੀ ਕਾਰਨ ਲੜਾਈ ਹੋਈ ਸੀ। ਜਿਸ ਕਾਰਨ ਜਸਪਾਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਜਿਸ ਤੋਂ ਬਾਅਦ ਪੁਲਿਸ ਨੇ ਕਤਲ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਸਪਾਲ ਦੇ ਬਾਈਕ ਨੂੰ ਪਹਿਲਾਂ ਟੱਕਰ ਮਾਰ ਕੇ ਹੇਠਾਂ ਸੁੱਟਿਆ ਗਿਆ ਅਤੇ ਫਿਰ ਉਸ ਦੇ ਸਿਰ ਵਿੱਚ ਗੋਲੀਆਂ ਚਲਾਈ ਗਈ । ਸੂਤਰਾਂ ਮੁਤਾਬਕ ਪੁਲਸ ਨੇ ਜਾਂਚ ਤੋਂ ਬਾਅਦ ਮਾਮਲੇ 'ਚ ਕੁੱਲ 6 ਲੋਕਾਂ ਨੂੰ ਨਾਮਜ਼ਦ ਕੀਤਾ ਸੀ। ਇਨ੍ਹਾਂ 'ਚੋਂ ਗੁਰਜੀਤ ਸਿੰਘ ਵਾਸੀ ਪਿੰਡ ਵਿਨਪਾਲਕੇ, ਰਵੀ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਗੇਹਲੜਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
'Jalandhar Firing News','Jaspal murder case','Chandigarh airport','illegal weapons','Bihar','Jalandhar Bhogpur Jaspal Murder Case Update','hindi news'