ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਵਿਵਾਦਾਂ ਵਿੱਚ ਆ ਗਏ ਹਨ । ਪੰਜਾਬ ਮਹਿਲਾ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੂੰ ਇਹ ਨੋਟਿਸ ਉਨ੍ਹਾਂ ਵਲੋਂ ਔਰਤਾਂ 'ਤੇ ਦਿੱਤੇ ਬਿਆਨ ਨੂੰ ਲੈ ਕੇ ਦਿੱਤਾ ਗਿਆ ਹੈ। ਜੇਕਰ ਚੰਨੀ ਇਸ ਦਾ ਜਵਾਬ ਨਹੀਂ ਦਿੰਦੇ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਮਹਿਲਾ ਕਮਿਸ਼ਨ ਨੇ ਕਿਹਾ ਕਿ ਚੰਨੀ ਦਾ ਵੀਡੀਓ ਸਾਰਿਆਂ ਨੇ ਦੇਖਿਆ ਹੈ, ਉਨ੍ਹਾਂ ਨੇ ਔਰਤਾਂ ਖਿਲਾਫ ਗਲਤ ਟਿੱਪਣੀਆਂ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਚੰਨੀ ਵੱਲੋਂ ਵਰਤੀ ਗਈ ਭਾਸ਼ਾ ਅਸਹਿਣਯੋਗ ਹੈ। ਚੰਨੀ ਖ਼ਿਲਾਫ਼ ਕੌਮੀ ਮਹਿਲਾ ਕਮਿਸ਼ਨ ਨੂੰ ਵੀ ਨੋਟਿਸ ਲੈਣਾ ਚਾਹੀਦਾ ਹੈ।
ਮਹਿਲਾ ਕਮਿਸ਼ਨ ਨੇ ਅੱਗੇ ਕਿਹਾ ਕਿ ਜੇਕਰ ਚੰਨੀ ਨੇ ਇੱਕ ਦਿਨ ਅੰਦਰ ਜਵਾਬ ਨਾ ਦਿੱਤਾ ਤਾਂ ਡੀਜੀਪੀ ਨੂੰ ਪੱਤਰ ਭੇਜ ਕੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਜਿਹੇ 'ਚ ਸੰਸਦ ਮੈਂਬਰ ਚੰਨੀ 'ਤੇ ਜੋ ਵੀ ਕਾਨੂੰਨੀ ਧਾਰਾ ਲਗਾਈ ਜਾਵੇਗੀ।
ਜ਼ਿਕਰਯੋਗ ਹੈ ਕਿ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਚਰਨਜੀਤ ਸਿੰਘ ਚੰਨੀ ਦੀ ਔਰਤਾਂ ਬਾਰੇ ਵਿਵਾਦਤ ਟਿੱਪਣੀਆਂ ਕਰਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਮਾਮਲੇ 'ਤੇ 'ਆਪ' ਆਗੂ ਹਰਦੀਪ ਸਿੰਘ ਢਿੱਲੋਂ ਨੇ ਕਿਹਾ ਸੀ ਕਿ ਚੰਨੀ ਨੂੰ ਔਰਤਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।