ਈਦ ਉਲ ਅਜ਼ਹਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੂਹ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਐਕਸ ਉਤੇ ਲਿਖਿਆ ਕਿ ਸਮੂਹ ਦੇਸ਼ ਵਾਸੀਆਂ ਨੂੰ ਈਦ ਉੱਲ ਅਜ਼ਹਾ (ਬਕਰੀਦ) ਦੀਆਂ ਬਹੁਤ-ਬਹੁਤ ਮੁਬਾਰਕਾਂ। ਆਓ ਏਕਤਾ ਦੇ ਪ੍ਰਤੀਕ ਇਸ ਪਵਿੱਤਰ ਤਿਓਹਾਰ ਮੌਕੇ ਆਪਸੀ ਭਾਈਚਾਰਕ ਸਾਂਝ ਨੂੰ ਹਮੇਸ਼ਾ ਕਾਇਮ ਰੱਖਣ ਦਾ ਪ੍ਰਣ ਕਰੀਏ।
ਜਲੰਧਰ ਵਿਚ ਐਮ ਪੀ ਚੰਨੀ ਨੇ ਨਮਾਜ਼ ਕੀਤੀ ਅਦਾ
ਇਸਲਾਮਿਕ ਕੈਲੰਡਰ ਦੇ ਅਨੁਸਾਰ, ਇਸ ਸਾਲ ਈਦ-ਉਲ-ਅਜ਼ਹਾ ਦਾ ਤਿਉਹਾਰ ਭਾਰਤ ਵਿੱਚ 17 ਜੂਨ ਯਾਨੀ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ। ਇਹ ਤਿਉਹਾਰ ਮੁੱਖ ਤੌਰ 'ਤੇ ਹਜ਼ਰਤ ਇਬਰਾਹਿਮ ਦੇ ਆਪਣੇ ਪੁੱਤਰ ਹਜ਼ਰਤ ਇਸਮਾਈਲ ਦੀ ਕੁਰਬਾਨੀ ਦੇਣ ਦੀ ਇੱਛਾ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਚੰਨੀ ਇਸ ਖਾਸ ਮੌਕੇ 'ਤੇ ਈਦਗਾਹ 'ਤੇ ਈਦ ਮਨਾਉਣ ਲਈ ਜਲੰਧਰ ਪੁੱਜੇ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ।
ਚੰਨੀ ਨੇ ਨਮਾਜ਼ ਵੀ ਅਦਾ ਕੀਤੀ ਅਤੇ ਕਿਹਾ ਕਿ ਦੇਸ਼ ਭਰ ਦੇ ਸਾਰੇ ਧਰਮਾਂ ਨੂੰ ਇਕੱਠੇ ਹੋ ਕੇ ਅੱਗੇ ਵਧਣਾ ਚਾਹੀਦਾ ਹੈ। ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ 'ਚ ਸਪੈਨਿਸ਼ ਜੋੜੇ ਦੇ ਸਬੰਧ 'ਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਫੋਨ 'ਤੇ ਗੱਲ ਵੀ ਕੀਤੀ ਤੇ ਇਸ ਮਾਮਲੇ ਵਿਚ ਕਾਰਵਾਈ ਕਰਨ ਦੀ ਗੱਲ ਕਹੀ।