ਜਲੰਧਰ ਕਮਿਸ਼ਨਰੇਟ ਪੁਲਸ ਨੇ 1 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਇਸ ਮਾਮਲੇ ਵਿੱਚ ਕਈ ਇਲਾਕਿਆਂ ਵਿੱਚ ਛਾਪੇਮਾਰੀ ਕਰ ਕੇ ਨਸ਼ੀਲੀਆਂ ਗੋਲੀਆਂ, ਕੈਪਸੂਲ ਅਤੇ ਹੋਰ ਨਸ਼ੇ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਹ ਜਾਣਕਾਰੀ ਦਿੱਤੀ।
ਡੀਜੀਪੀ ਨੇ ਲਿਖਿਆ, ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਸ ਨੇ ਨਸ਼ੇ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਐਨਡੀਪੀਐਸ ਦੇ ਤਹਿਤ ਐਫਆਈਆਰ ਦਰਜ ਕਰ ਲਈ ਹੈ ਅਤੇ ਨਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਗਿਰੋਹ ਨੂੰ ਬੇਅਸਰ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਸਾਰੇ ਮੁਲਜ਼ਮਾਂ ਦੇ ਕ੍ਰਾਈਮ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ
ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਦੋਸ਼ੀਆਂ ਦੇ ਕ੍ਰਾਈਮ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਨੇ ਇਸ ਮਾਮਲੇ ਵਿੱਚ ਆਗਰਾ ਵਿੱਚ ਤਿੰਨ ਛਾਪੇ ਮਾਰੇ ਸਨ। ਪੁਲਸ ਨੇ ਸੁਮਿਤ ਨੂੰ ਉਥੋਂ ਗ੍ਰਿਫਤਾਰ ਕਰ ਲਿਆ। ਇਹ ਮਾਮਲਾ ਚਾਰ ਲੋਕਾਂ ਖਿਲਾਫ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਸ ਮਾਮਲੇ 'ਚ ਹੋਰਾਂ ਨੂੰ ਨਾਮਜ਼ਦ ਕੀਤਾ ਗਿਆ ਸੀ।
ਸਪੈਸ਼ਲ ਸੈੱਲ ਨੇ ਕਾਰਵਾਈ ਕੀਤੀ
ਆਗਰਾ ਤੋਂ ਸੁਮਿਤ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਸ ਨੇ ਇਕ-ਇਕ ਕਰਕੇ ਕਰੀਬ 9 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲਸ ਕਮਿਸ਼ਨਰ ਵੱਲੋਂ ਜਲਦੀ ਹੀ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਦੱਸ ਦੇਈਏ ਕਿ ਕਮਿਸ਼ਨਰੇਟ ਪੁਲਸ ਦੇ ਸਪੈਸ਼ਲ ਸੈੱਲ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।