ਜਲੰਧਰ ਪੁਲਿਸ ਨੇ ਵਿੱਕੀ ਗੌਂਡਰ ਗਰੁੱਪ ਦੇ ਇੱਕ ਸਾਥੀ ਨੂੰ 3 ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਹਥਿਆਰਾਂ ਦੀ ਸਪਲਾਈ, ਨਸ਼ੀਲੇ ਪਦਾਰਥਾਂ ਦੀ ਸਪਲਾਈ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵਿਟਰ 'ਤੇ ਇਹ ਜਾਣਕਾਰੀ ਦਿੱਤੀ ਹੈ।
ਮਾਮਲੇ ਦੀ ਕੀਤੀ ਜਾ ਰਹੀ ਜਾਂਚ
ਐਕਸ ਨੂੰ ਜਾਣਕਾਰੀ ਦਿੰਦੇ ਹੋਏ ਡੀਜੀਪੀ ਨੇ ਲਿਖਿਆ ਕਿ ਫਿਲਹਾਲ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ। ਮੁਲਜ਼ਮਾਂ ਦੇ ਅਗਲੇ-ਪਿਛਲੇ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਵੀ ਦਰਜ ਕਰ ਲਈ ਗਈ ਹੈ।