ਜਲੰਧਰ ਰੂਰਲ ਪੁਲਸ ਨੇ ਮਹਿਤਪੁਰ 'ਚ ਨਸ਼ੇ ਨਾਲ ਹੋਈ ਮੌਤ ਦੇ ਮਾਮਲੇ 'ਚ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਸੁਖਵਿੰਦਰ ਕੌਰ ਉਰਫ਼ ਗੋਗਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਕਤਲ ਤੋਂ ਬਾਅਦ ਦਰਜ ਕਰਵਾਇਆ ਗਿਆ ਕੇਸ
ਐਸਐਸਪੀ ਹਰਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਅੰਮ੍ਰਿਤਪਾਲ ਨੇ ਮੁਲਜ਼ਮਾਂ ਤੋਂ ਚਿਟਾ ਖਰੀਦਿਆ ਸੀ। ਜਿਸ ਤੋਂ ਬਾਅਦ ਵਿਚ ਟੀਕਾ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਮੁਲਜ਼ਮਾਂ ਖ਼ਿਲਾਫ਼ ਥਾਣਾ ਮਹਿਤਪੁਰ ਵਿੱਚ ਕੇਸ ਦਰਜ ਕੀਤਾ ਗਿਆ।
ਮਾਮਲਾ ਦਰਜ ਹੋਣ ਤੋਂ ਬਾਅਦ ਡੀਐਸਪੀ ਵਿਜੇ ਕੰਵਰ ਪਾਲ ਦੀ ਅਗਵਾਈ ਵਿੱਚ ਐਸਐਚਓ ਮਹਿਤਪੁਰ ਦੀ ਅਗਵਾਈ ਵਿੱਚ ਪੁਲਸ ਟੀਮ ਨੇ ਤੁਰੰਤ ਜਾਂਚ ਅਤੇ ਭਾਲ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ।
ਅਦਾਲਤ ਤੋਂ ਰਿਮਾਂਡ ਦੀ ਮੰਗ ਕਰੇਗੀ ਪੁਲਿਸ
ਐਸਐਸਪੀ ਖੱਖ ਨੇ ਦੱਸਿਆ ਕਿ ਜਾਂਚ ਦੌਰਾਨ ਮੁਲਜ਼ਮ ਨੇ ਨਸ਼ਾ ਸਪਲਾਈ ਕਰਨ ਦੀ ਗੱਲ ਸਵੀਕਾਰ ਕੀਤੀ ਹੈ। ਗ੍ਰਿਫਤਾਰੀ ਤੋਂ ਬਾਅਦ ਹੁਣ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ, ਜਿੱਥੇ ਜਾਂਚ ਲਈ ਅਦਾਲਤ ਤੋਂ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਫਿਲਹਾਲ ਸੁਖਵਿੰਦਰ ਕੌਰ ਇਸ ਮਾਮਲੇ 'ਚ ਗ੍ਰਿਫਤਾਰੀ ਤੋਂ ਬਾਹਰ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਚੇਤਾਵਨੀ
ਐਸਐਸਪੀ ਖੱਖ ਨੇ ਅੱਗੇ ਕਿਹਾ ਕਿ ਇਹ ਉਨ੍ਹਾਂ ਸਾਰਿਆਂ ਲਈ ਚੇਤਾਵਨੀ ਹੈ ਜੋ ਨਸ਼ੇ ਦਾ ਕਾਰੋਬਾਰ ਕਰਦੇ ਹਨ। ਅਸੀਂ ਉਨ੍ਹਾਂ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਜੋ ਨਸ਼ਿਆਂ ਨਾਲ ਜ਼ਿੰਦਗੀ ਬਰਬਾਦ ਕਰਨਾ ਚਾਹੁੰਦੇ ਹਨ। ਅਜਿਹੇ ਵਿਅਕਤੀਆਂ ਖਿਲਾਫ ਸਖਤੀ ਨਾਲ ਕਾਨੂੰਨ ਲਾਗੂ ਕੀਤਾ ਜਾਵੇਗਾ।