ਜਲੰਧਰ ਦੇ ਵੇਰਕਾ ਮਿਲਕ ਪਲਾਂਟ ਨੇੜੇ ਇੱਕ ਸਵਿਫਟ ਕਾਰ ਨੇ ਲੋਕਾਂ ਨੂੰ ਕੁਚਲ ਦਿੱਤਾ। ਜਿਸ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਬਾਕੀ 2 ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪੁਲਿਸ ਦੀ ਗੱਡੀ ਨਾਲ ਹੋਇਆ ਹੈ ।
ਮੀਡੀਆ ਰਿਪੋਰਟ ਦੇ ਮੁਤਾਬਕ 3 ਪੁਲਿਸ ਮੁਲਾਜ਼ਮ ਆਪਣੀ ਡਿਊਟੀ ਖਤਮ ਕਰਕੇ ਆਪਣੀ ਸਵਿਫਟ ਕਾਰ 'ਚ ਜਲੰਧਰ ਤੋਂ ਅੰਮ੍ਰਿਤਸਰ ਜਾ ਰਹੇ ਸਨ। ਜਿਵੇਂ ਹੀ ਉਹ ਵੇਰਕਾ ਮਿਲਕ ਪਲਾਂਟ ਨੇੜੇ ਪਹੁੰਚੇ ਤਾਂ ਨੈਸ਼ਨਲ ਹਾਈਵੇਅ ਪਾਰ ਕਰ ਰਹੇ ਤਿੰਨ ਯਾਤਰੀਆਂ ਨੂੰ ਕੁਚਲ ਦਿੱਤਾ। ਜਿਸ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਬਾਕੀ 2 ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਫਿਲਹਾਲ ਇਸ ਮਾਮਲੇ 'ਚ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਹੈ।