ਜਲੰਧਰ ਪੱਛਮੀ 'ਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਜਦਕਿ ਲੋਕਤੰਤਰਿਕ ਲੋਕ ਰਾਜ ਪਾਰਟੀ ਦੇ ਉਮੀਦਵਾਰ ਇੰਦਰਜੀਤ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ।
ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਉਮੀਦਵਾਰ ਚੁਣੇ
ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਇਸ ਜ਼ਿਮਨੀ ਚੋਣ ਵਿੱਚ ਵੱਡੇ-ਵੱਡੇ ਨਾਵਾਂ ਨੂੰ ਮੈਦਾਨ ਵਿੱਚ ਉਤਾਰਿਆ ਹੈ। 2022 ਵਿੱਚ ਆਮ ਆਦਮੀ ਪਾਰਟੀ ਤੋਂ ਭਾਜਪਾ ਛੱਡ ਕੇ ਆਏ ਸ਼ੀਤਲ ਅੰਗੁਰਾਲ ਨੇ ਚੋਣਾਂ ਲੜੀਆਂ ਸੀ ਅਤੇ 39001 ਵੋਟਾਂ ਲੈ ਕੇ ਵਿਧਾਇਕ ਬਣੇ ਸੀ । ਉਦੋਂ ਸ਼ੀਤਲ ਦਾ ਮੁਕਾਬਲਾ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਅਤੇ ਭਾਜਪਾ ਦੇ ਮਹਿੰਦਰ ਭਗਤ ਨਾਲ ਸੀ। ਇਸ ਵਾਰ ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ।
ਕਾਂਗਰਸ ਤੇ ਅਕਾਲੀ ਦਲ ਅੱਜ ਕਰ ਸਕਦੇ ਹਨ ਐਲਾਨ
ਕਾਂਗਰਸ ਅਤੇ ਅਕਾਲੀ ਦਲ ਨੇ ਵੀ ਅਜੇ ਤੱਕ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਨਹੀਂ ਕੀਤਾ ਹੈ। ਉਨ੍ਹਾਂ ਦੇ ਉਮੀਦਵਾਰ ਵੀ ਅੱਜ ਐਲਾਨੇ ਜਾ ਸਕਦੇ ਹਨ। ਅਕਾਲੀ ਦਲ ਲਈ ਪੱਛਮੀ ਸੀਟ ਤੋਂ ਆਪਣੀ ਹੋਂਦ ਬਚਾਉਣਾ ਵੱਡੀ ਚੁਣੌਤੀ ਹੈ। ਅਕਾਲੀ ਦਲ ਨੇ 5 ਨਾਵਾਂ ਦਾ ਪੈਨਲ ਭੇਜਿਆ ਹੈ। ਜਦਕਿ ਕਾਂਗਰਸ ਦੇ ਵੀ ਤਿੰਨ ਨਾਂ ਹਨ, ਇਨ੍ਹਾਂ ਵਿੱਚੋਂ ਕਿਸੇ ਇੱਕ ਨੂੰ ਵੀ ਫਾਈਨਲ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿੱਚ ਸੁਰਿੰਦਰ ਕੌਰ, ਅਸ਼ਵਨੀ ਜੰਗਰਾਲ ਅਤੇ ਪਵਨ ਕੁਮਾਰ ਸ਼ਾਮਲ ਹਨ।
ਨਾਮਜ਼ਦਗੀ ਲਈ ਦੋ ਦਿਨ ਬਾਕੀ
ਜ਼ਿਮਨੀ ਚੋਣ ਲਈ ਨਾਮਜ਼ਦਗੀ 14 ਜੂਨ ਤੋਂ 21 ਜੂਨ ਤੱਕ ਕੀਤੀ ਜਾਣੀ ਹੈ। ਅਜੇ ਤੱਕ ਕਿਸੇ ਵੀ ਪਾਰਟੀ ਦੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਹੈ। ਸਾਰੀਆਂ ਸਿਆਸੀ ਪਾਰਟੀਆਂ ਅਗਲੇ ਦੋ ਦਿਨਾਂ ਵਿੱਚ ਹੀ ਨਾਮਜ਼ਦਗੀਆਂ ਦਾਖ਼ਲ ਕਰਨਗੀਆਂ। ਚੋਣ ਕਮਿਸ਼ਨ ਨੇ ਪੁੱਡਾ ਦੀ ਅਸਟੇਟ ਅਫਸਰ ਅਲਕਾ ਕਾਲੀਆ ਨੂੰ ਰਿਟਰਨਿੰਗ ਅਫਸਰ ਬਣਾਇਆ ਹੈ।
10 ਜੁਲਾਈ ਨੂੰ ਹੋਣਗੀਆਂ ਚੋਣਾਂ
ਦੱਸ ਦੇਈਏ ਕਿ ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਸੀਟ ਦੀ ਉਪ ਚੋਣ ਦਾ ਐਲਾਨ ਕਰ ਦਿੱਤਾ ਸੀ। ਚੋਣ ਕਮਿਸ਼ਨ ਨੇ 10 ਜੁਲਾਈ ਨੂੰ ਉਪ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ। ਇਸ ਦਾ ਨਤੀਜਾ 13 ਜੁਲਾਈ ਨੂੰ ਆਵੇਗਾ।