ਅੱਜ ਜਲੰਧਰ ਉਪ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਅਤੇ ਪਵਨ ਕੁਮਾਰ ਟੀਨੂੰ ਹਾਜ਼ਰ ਸਨ।
ਚੋਣਾਂ 10 ਜੁਲਾਈ ਨੂੰ ਹੋਣਗੀਆਂ, ਨਤੀਜੇ 13 ਨੂੰ ਆਉਣਗੇ
ਜਲੰਧਰ ਉਪ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਦੇ ਨਤੀਜੇ ਵੀ ਵੋਟਿੰਗ ਤੋਂ 2 ਦਿਨ ਬਾਅਦ ਭਾਵ 13 ਜੁਲਾਈ ਨੂੰ ਐਲਾਨੇ ਜਾਣਗੇ। ਇਹ ਉਪ ਚੋਣਾਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਹੋ ਰਹੀਆਂ ਹਨ ਕਿਉਂਕਿ ਅੰਗੁਰਾਲ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ।
ਅਕਾਲੀ ਦਲ ਅੰਮ੍ਰਿਤਸਰ ਨੇ ਵੀ ਨਾਮਜ਼ਦਗੀ ਭਰੀ
ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਰਬਜੀਤ ਸਿੰਘ ਨੇ ਵੀ ਸਾਥੀ ਆਗੂਆਂ ਨਾਲ ਰਿਟਰਨਿੰਗ ਅਫ਼ਸਰ ਅਲਕਾ ਕਾਲੀਆ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ।
ਅੰਗੁਰਾਲ ਅਤੇ ਨੀਟੂ ਸ਼ਟਰਾਂਵਾਲਾ ਨੇ ਵੀ ਨਾਮਜ਼ਦਗੀਆਂ ਭਰੀਆਂ
ਬੀਤੇ ਦਿਨੀਂ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਵੀ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਵੈਸਟ ਹਲਕੇ ਵਿੱਚ ਜ਼ੋਰਦਾਰ ਰੋਡ ਸ਼ੋਅ ਕੱਢਿਆ। ਇਸ ਦੌਰਾਨ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਅਤੇ ਕੇਡੀ ਭੰਡਾਰੀ ਆਦਿ ਆਗੂ ਮੌਜੂਦ ਸਨ। ਇਸ ਦੇ ਨਾਲ ਹੀ ਨੀਟੂ ਸ਼ਟਰਾਂਵਾਲਾ ਵੀ ਇਸ ਦੌਰਾਨ ਨਾਮਜ਼ਦਗੀ ਪੱਤਰ ਭਰਨ ਲਈ ਪਹੁੰਚੇ। ਜਦੋਂ ਉਸ ਨੇ ਭਾਜਪਾ ਆਗੂਆਂ ਦੇ ਪੈਰ ਛੂਹੇ ਤਾਂ ਭਾਜਪਾ ਆਗੂਆਂ ਨੇ ਵੀ ਉਸ ਨੂੰ ਪੈਸੇ ਦੇ ਕੇ ਹੌਸਲਾ ਦਿੱਤਾ।