ਜਲੰਧਰ 'ਚ ਇਕ ਵਿਅਕਤੀ ਨੇ ਇਕ ਔਰਤ ਦੀ ਇੰਸਟਾਗ੍ਰਾਮ ਆਈਡੀ ਹੈਕ ਕਰਕੇ ਉਸ ਦੀ ਫੋਟੋ ਵਾਇਰਲ ਕਰ ਦਿੱਤੀ। ਫੋਟੋ ਵਾਇਰਲ ਕਰਨ ਤੋਂ ਬਾਅਦ ਮੁਲਜ਼ਮ ਨੇ ਔਰਤ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਔਰਤ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਅਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ।
ਫੋਟੋ ਐਡਿਟ ਕਰਕੇ ਕੀਤਾ ਬਲੈਕਮੇਲ
ਪੀੜਤ ਔਰਤ ਦੇ ਪਤੀ ਮੁਤਾਬਕ ਇਕ ਵਿਅਕਤੀ ਨੇ ਉਸ ਦੀ ਪਤਨੀ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਕਰ ਲਿਆ। ਇੰਸਟਾ ਹੈਕ ਕਰਨ ਤੋਂ ਬਾਅਦ ਉਸ ਨੇ ਪਤਨੀ ਦੀ ਫੋਟੋ ਐਡਿਟ ਕਰਕੇ ਵਾਇਰਲ ਕਰਨ ਦੀ ਧਮਕੀ ਦਿੱਤੀ। ਜਦੋਂ ਪਤਨੀ ਨੇ ਇਸ ਦਾ ਵਿਰੋਧ ਕੀਤਾ ਤਾਂ ਉਸ ਨੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਅਸੀਂ ਇਸ ਘਟਨਾ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ।
ਪੁਲਿਸ ਨੇ ਆਈਡੀ ਹੈਕ ਕਰਨ ਵਾਲੇ ਨੂੰ ਕੀਤਾ ਟਰੇਸ
ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਸੌਰਵ ਨਾਂ ਦੇ ਵਿਅਕਤੀ ਦੇ ਫੋਨ ਤੋਂ ਔਰਤ ਦੀ ਆਈਡੀ ਹੈਕ ਹੋ ਗਈ ਸੀ। ਉਕਤ ਫੋਨ ਤੋਂ ਔਰਤ ਦੀ ਆਈਡੀ ਵੀ ਵਰਤੀ ਜਾ ਰਹੀ ਸੀ। ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦਾ ਨੰਬਰ ਵੀ ਟਰੇਸ ਕਰ ਲਿਆ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।