ਜਲੰਧਰ ਦੇ ਨਵੇਂ ਪੁਲਸ ਕਮਿਸ਼ਨਰ ਰਾਹੁਲ ਐਸ ਨੇ ਨਾਗਰਿਕਾਂ ਨੂੰ ਭਰੋਸਾ ਦਿੱਤਾ ਹੈ ਕਿ ਸ਼ਹਿਰ ਵਿਚ ਅਮਨ-ਕਾਨੂੰਨ ਬਣਾਈ ਰੱਖਣ ਅਤੇ ਅਪਰਾਧ ਨਾਲ ਲੜਨ ਲਈ ਵਚਨਬੱਧ ਹਨ। ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ੱਕੀ ਵਿਅਕਤੀਆਂ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਸ ਨਾਲ ਸਾਂਝੀ ਕਰਨ।
ਪੁਲਸ ਕਮਿਸ਼ਨਰ ਰਾਹੁਲ ਐਸ ਨੇ ਕਿਹਾ ਕਿ ਸ਼ਹਿਰ ਵਿੱਚ ਅਪਰਾਧ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਲਈ ਉਨ੍ਹਾਂ ਸ਼ਹਿਰ ਵਾਸੀਆਂ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਆਪਸੀ ਤਾਲਮੇਲ ਨਾਲ ਹੀ ਅਸੀਂ ਅਪਰਾਧਾਂ ਨੂੰ ਠੱਲ੍ਹ ਪਾਉਣ ਵਿੱਚ ਕਾਮਯਾਬ ਹੋ ਸਕਾਂਗੇ।
ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਅਤੇ ਗਤੀਵਿਧੀਆਂ ਬਾਰੇ ਪੁਲਸ ਹੈਲਪਲਾਈਨ 112 'ਤੇ ਜਾਣਕਾਰੀ ਦੇਣ ਤਾਂ ਜੋ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।