ਜਲੰਧਰ CIA ਸਟਾਫ਼ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ 3 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਦੋਸ਼ੀਆਂ ਨੇ ਦੁਸ਼ਮਣ ਗਿਰੋਹ ਨੂੰ ਖ਼ਤਮ ਕਰਨ ਲਈ ਇਹ ਹਥਿਆਰ ਖਰੀਦੇ ਸਨ।
ਰਾਜਦੀਪ ਕਤਲ ਕੇਸ 'ਚ ਸੀ ਵਾਂਟੇਡ
ਦੱਸ ਦੇਈਏ ਕਿ ਇਹ ਸਾਰੇ ਮੁਲਜ਼ਮ ਅੰਮ੍ਰਿਤਸਰ ਵਿੱਚ ਰਾਜਦੀਪ ਕਤਲ ਕੇਸ ਵਿੱਚ ਲੋੜੀਂਦੇ ਸਨ। ਪੁਲਿਸ ਲੰਬੇ ਸਮੇਂ ਤੋਂ ਇਨ੍ਹਾਂ ਦੋਸ਼ੀਆਂ ਦੀ ਭਾਲ ਕਰ ਰਹੀ ਸੀ। ਪਰ ਅੱਜ ਜਲੰਧਰ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ।
ਪੁਲਿਸ ਨੇ ਬੰਬੀਹਾ ਗੈਂਗ ਦੇ ਸਾਥੀਆਂ ਨੂੰ ਵੀ ਫੜਿਆ
ਦੱਸ ਦੇਈਏ ਕਿ ਜਲੰਧਰ ਪੁਲਿਸ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ 'ਚ ਲੱਗੀ ਹੋਈ ਹੈ। ਬੀਤੇ ਦਿਨ ਹੀ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਸਾਥੀਆਂ ਨੂੰ ਵੀ ਹਥਿਆਰਾਂ ਸਮੇਤ ਕਾਬੂ ਕੀਤਾ ਸੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਇਹ ਦੋਵੇਂ ਦੋ ਵਿਅਕਤੀਆਂ ਦਾ ਕਤਲ ਕਰਨ ਲਈ ਜਲੰਧਰ ਆਏ ਸਨ। ਪਰ ਇਸ ਤੋਂ ਪਹਿਲਾਂ ਹੀ ਉਹ ਫੜੇ ਗਏ ਸਨ।