ਜਲੰਧਰ 'ਚ ਫਰਜ਼ੀ ਡਿਗਰੀ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਪੁਲਸ ਨੇ ਇਸ ਰੈਕੇਟ ਦੇ ਮਾਸਟਰਮਾਈਂਡ ਅਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਲੈਪਟਾਪ, ਪ੍ਰਿੰਟਰ, ਮੋਬਾਈਲ, ਸਟੈਂਪ ਮਸ਼ੀਨ ਅਤੇ ਜਾਅਲੀ ਡਿਗਰੀਆਂ ਬਰਾਮਦ ਕੀਤੀਆਂ ਹਨ। ਉਹ ਪੰਜਾਬ ਤੋਂ ਯੂਪੀ ਤੱਕ ਆਪਣਾ ਰੈਕੇਟ ਚਲਾਉਂਦਾ ਸੀ।
196 ਜਾਅਲੀ ਡਿਗਰੀਆਂ ਬਰਾਮਦ
ਪੁਲਿਸ ਨੇ ਫਰਜ਼ੀ ਡਿਗਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੇ ਟਿਕਾਣੇ ’ਤੇ ਛਾਪਾ ਮਾਰ ਕੇ ਮਾਸਟਰ ਮਾਈਂਡ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ 196 ਜਾਅਲੀ ਡਿਗਰੀਆਂ, 53 ਜਾਅਲੀ ਸਟੈਂਪ, 6 ਲੈਪਟਾਪ, 3 ਪ੍ਰਿੰਟਰ, 1 ਸਟੈਂਪ ਮਸ਼ੀਨ ਅਤੇ 8 ਮੋਬਾਈਲ ਫੋਨ ਬਰਾਮਦ ਕੀਤੇ ਹਨ।
ਦੇਸ਼ ਭਰ ਵਿੱਚ ਫੈਲਿਆ ਸੀ ਨੈੱਟਵਰਕ
ਪੁਲਿਸ ਦੀ ਮੁਢਲੀ ਜਾਂਚ ਅਨੁਸਾਰ ਇਨ੍ਹਾਂ ਮੁਲਜ਼ਮਾਂ ਦਾ ਨੈੱਟਵਰਕ ਪੂਰੇ ਦੇਸ਼ ਵਿੱਚ ਫੈਲਿਆ ਹੋਇਆ ਸੀ ਅਤੇ ਇਹ ਪੈਸਿਆਂ ਲਈ ਮੈਡੀਕਲ ਤੋਂ ਲੈ ਕੇ ਇੰਜੀਨੀਅਰਿੰਗ ਤੱਕ ਦੀਆਂ ਡਿਗਰੀਆਂ ਬਣਾ ਕੇ ਵੇਚਦੇ ਸਨ। ਇਹ ਘੁਟਾਲਾ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਯੂਪੀ ਸਮੇਤ ਕਈ ਰਾਜਾਂ ਵਿੱਚ ਚੱਲ ਰਿਹਾ ਸੀ।
ਪੁਲਿਸ ਨੇ ਪੁੱਛਗਿੱਛ ਕੀਤੀ ਸ਼ੁਰੂ
ਪੁਲਸ ਨੇ ਦੋਵਾਂ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ , ਤੇ ਪੁੱਛਗਿੱਛ ਕਰ ਰਹੀ ਹੈ। ਪੁਲਿਸ ਜਾਂਚ 'ਚ ਅਹਿਮ ਜਾਣਕਾਰੀਆਂ ਵੀ ਸਾਹਮਣੇ ਆ ਸਕਦੀਆਂ ਹਨ। ਕਿਉਂਕਿ ਮੁਲਜ਼ਮਾਂ ਨੇ ਦੇਸ਼ ਦੇ ਕਈ ਵੱਡੇ ਸ਼ਹਿਰਾਂ ਵਿੱਚ ਆਪਣਾ ਨੈੱਟਵਰਕ ਫੈਲਾਇਆ ਹੋਇਆ ਸੀ। ਇਸ ਮਾਮਲੇ 'ਚ ਜਲਦ ਹੀ ਹੋਰ ਜਾਣਕਾਰੀ ਸਾਹਮਣੇ ਆ ਸਕਦੀ ਹੈ।