ਜਲੰਧਰ ਪੁਲਿਸ ਨੇ ਮੁਲਜ਼ਮ ਨੂੰ 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਤੇ 3 ਗੱਡੀਆਂ ਸਮੇਤ ਕਾਬੂ ਕੀਤਾ ਹੈ। ਜਲੰਧਰ ਸ਼ਹਿਰ 'ਚ ਫੜੀ ਗਈ ਨਸ਼ੇ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਹੈ। CIA ਸਟਾਫ਼ ਦੀ ਪੁਲਿਸ ਨੇ ਕੌਮਾਂਤਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਮੁਖੀ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵਿੱਟਰ 'ਤੇ ਇਹ ਜਾਣਕਾਰੀ ਦਿੱਤੀ ਹੈ।
ਕੈਨੇਡਾ ਤੱਕ ਇਨ੍ਹਾਂ ਦੇ ਕਨੈਸ਼ਨਸ
ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੇ ਸਬੰਧ ਸਰਹੱਦ ਪਾਰ ਤੋਂ ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਤੇ ਕੈਨੇਡਾ ਤੱਕ ਫੈਲੇ ਹੋਏ ਹਨ। ਉਨ੍ਹਾਂ ਦਾ ਘਰੇਲੂ ਨੈੱਟਵਰਕ ਦੋ ਰਾਜਾਂ ਜੰਮੂ-ਕਸ਼ਮੀਰ ਤੇ ਗੁਜਰਾਤ ਤੱਕ ਵੀ ਫੈਲਿਆ ਹੋਇਆ ਹੈ।
ਗੁਜਰਾਤ ਵਿੱਚ ਕੱਲ੍ਹ ਹੀ 600 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਗਏ ਜ਼ਬਤ
ਦੱਸ ਦਈਏ ਕਿ ਬੀਤੇ ਦਿਨ ਹੀ ATS ਨੇ ਸਾਂਝੇ ਆਪਰੇਸ਼ਨ ਦੌਰਾਨ 600 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ATS ਟੀਮ ਨੇ 14 ਪਾਕਿਸਤਾਨੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 88 ਕਿਲੋ ਹੈਰੋਇਨ ਬਰਾਮਦ ਹੋਈ।