ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਤੋਂ ਪਹਿਲਾਂ, ਜਲੰਧਰ ਪੁਲਿਸ ਨੇ ਚਾਈਨਾ ਡੋਰ (ਗੱਟੂ ਡੋਰ) ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਜਾਣਕਾਰੀ ਦੇ ਆਧਾਰ 'ਤੇ, ਪੁਲਿਸ ਨੇ ਦੁਕਾਨਾਂ 'ਚ ਵੇਚੇ ਜਾ ਰਹੇ 116 ਚਾਈਨਾ ਡੋਰ ਬਰਾਮਦ ਕੀਤੇ ਹਨ। ਚਾਈਨਾ ਡੋਰ ਵੇਚਣ ਵਾਲੇ ਗਿਰੋਹ ਦੀ ਪਛਾਣ ਕਰ ਲਈ ਗਈ ਹੈ। ਉਸਦਾ ਜਲਦੀ ਹੀ ਪਰਦਾਫਾਸ਼ ਕੀਤਾ ਜਾਵੇਗਾ।
ਚਾਈਨਾ ਡੋਰ ਵੇਚਣ ਵਾਲਿਆਂ ਨੂੰ ਜਲਦ ਹੀ ਕੀਤਾ ਜਾਵੇਗਾ ਗ੍ਰਿਫ਼ਤਾਰ
ਐਸਪੀ ਕ੍ਰਾਈਮ ਪਰਮਜੀਤ ਸਿੰਘ ਨੇ ਦੱਸਿਆ ਕਿ ਸੀਆਈਏ ਟੀਮ ਨੇ ਚਾਈਨਾ ਡੋਰ ਦੇ 116 ਗੱਟੂ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ 22 ਜਨਵਰੀ ਨੂੰ 223 ਬੀਐਨਐਸ ਦੇ ਤਹਿਤ ਥਾਣਾ 2 'ਚ ਮਾਮਲਾ ਦਰਜ ਕੀਤਾ ਗਿਆ ਹੈ। ਇਹ ਗੱਟੂ ਚਾਈਨਾ ਡੋਰ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਅਨਾਜ ਮੰਡੀ ਨੇੜੇ ਇੱਕ ਵਿਅਕਤੀ ਤੋਂ ਬਰਾਮਦ ਕੀਤੇ ਗਏ। ਹਾਲਾਂਕਿ, ਇਸ ਘਟਨਾ ਵਿੱਚ ਸ਼ਾਮਲ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਚਾਈਨਾ ਡੋਰ ਵੇਚਣ ਵਿੱਚ ਸ਼ਾਮਲ ਉਪਰੋਕਤ ਸਾਰੇ ਵਿਅਕਤੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪੰਜਾਬ 'ਚ ਚਾਈਨਾ ਡੋਰ 'ਤੇ ਹੈ ਪਾਬੰਦੀ
ਦੱਸ ਦੇਈਏ ਕਿ ਪੰਜਾਬ ਵਿੱਚ ਚਾਈਨਾ ਡੋਰ 'ਤੇ ਪਾਬੰਦੀ ਹੈ। ਜਿਸਨੂੰ ਪੰਜਾਬ ਵਿੱਚ ਆਮ ਭਾਸ਼ਾ ਵਿੱਚ ਗੱਟੂ ਡੋਰ ਵੀ ਕਿਹਾ ਜਾਂਦਾ ਹੈ। ਹਾਲ ਹੀ ਵਿੱਚ ਜਲੰਧਰ ਵਿੱਚ ਗੱਟੂ ਡੋਰ ਕਾਰਨ ਇੱਕ ਵਿਅਕਤੀ ਦੀ ਜਾਨ ਚਲੀ ਗਈ ਸੀ। ਇਸ ਦੇ ਬਾਵਜੂਦ, ਦੁਕਾਨਦਾਰ ਅਤੇ ਲੋਕ ਇਸਨੂੰ ਖਰੀਦਣ ਅਤੇ ਵੇਚਣ ਤੋਂ ਗੁਰੇਜ਼ ਨਹੀਂ ਕਰ ਰਹੇ ਹਨ। ਹੁਣ ਪੁਲਿਸ ਨੇ ਇਸ 'ਤੇ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।