ਜਲੰਧਰ ਨੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ 'ਚ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। ਲੋਕਾਂ ਨੂੰ ਸੇਵਾ ਕੇਂਦਰ ਵੱਲੋਂ ਨਾਗਰਿਕ ਕੇਂਦਰਿਤ ਸੇਵਾਵਾਂ ਸਭ ਤੋਂ ਘੱਟ ਪੈਂਡੈਂਸੀ ਦਰ ਦੇ ਨਾਲ ਰਾਜ ਭਰ 'ਚ ਆਪਣੀ ਪਹਿਲਾਂ ਸਥਾਨ ਨੂੰ ਬਰਕਰਾਰ ਰੱਖਿਆ ਹੈ ।
3 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਿਛਲੇ ਇੱਕ ਸਾਲ (28 ਅਕਤੂਬਰ 2023 ਤੋਂ 27 ਅਕਤੂਬਰ 2024) ਦੌਰਾਨ ਪ੍ਰਸ਼ਾਸਨ ਨੂੰ ਜ਼ਿਲ੍ਹੇ ਭਰ ਦੇ ਸੇਵਾ ਕੇਂਦਰਾਂ ਤੋਂ ਵੱਖ-ਵੱਖ ਨਾਗਰਿਕ ਸੇਵਾਵਾਂ ਲਈ ਕੁੱਲ 3,99,374 ਦਰਖਾਸਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ 'ਚ 378029 ਯੋਗ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਗਿਆ।
ਜ਼ੀਰੋ ਪੈਂਡੈਂਸੀ ਅਪਣਾਉਂਦੇ ਹੋਏ ਲੋਕਾਂ ਨੂੰ ਸੇਵਾਵਾਂ ਕੀਤੀਆਂ ਜਾ ਰਹੀਆਂ ਪ੍ਰਦਾਨ
ਡਾ.ਅਗਰਵਾਲ ਨੇ ਦੱਸਿਆ ਕਿ 12258 ਦਰਖਾਸਤਾਂ ਅਧੂਰੀਆਂ ਜਾਂ ਹੋਰ ਕਮੀਆਂ ਕਾਰਨ ਰੱਦ ਕੀਤੀਆਂ ਗਈਆਂ ਹਨ ਜਦਕਿ 6683 ਅਰਜ਼ੀਆਂ ਪ੍ਰਕਿਰਿਆ ਅਧੀਨ ਹਨ, ਜਿਨ੍ਹਾਂ ਦਾ ਨਿਰਧਾਰਿਤ ਸਮੇਂ 'ਚ ਫੈਸਲਾ ਲੈ ਕੇ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਰਾਜ ਦੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਨਿਰਵਿਘਨ ਅਤੇ ਸਮੇਂ ਸਿਰ ਮੁਹੱਈਆ ਕਰਵਾਉਣ ਦੇ ਉਦੇਸ਼ ਦੇ ਹਿੱਸੇ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਨੇ 'ਜ਼ੀਰੋ ਪੈਨਡਮਿਕ' ਪਹੁੰਚ ਅਪਣਾਉਂਦੇ ਹੋਏ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਅੱਗੇ ਵੀ ਇਹ ਤਰ੍ਹਾਂ ਸੇਵਾਵਾਂ ਕੀਤੀਆਂ ਜਾਣਗੀਆਂ ਪ੍ਰਦਾਨ
ਜ਼ਿਲ੍ਹੇ ਦੇ ਲੋਕਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਤੇ ਆਸਾਨੀ ਨਾਲ ਸਿਵਲ ਸੇਵਾਵਾਂ ਪ੍ਰਦਾਨ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੀ ਨਿਰੰਤਰ ਨਿਗਰਾਨੀ ਕਰਨ ਦੇ ਨਾਲ-ਨਾਲ ਪ੍ਰਸ਼ਾਸਨ ਸੇਵਾਵਾਂ ਪ੍ਰਾਪਤ ਕਰਨ ਵਾਲੇ ਲੋਕਾਂ ਤੋਂ ਫੀਡਬੈਕ ਵੀ ਲੈਂਦਾ ਹੈ ਤਾਂ ਜੋ ਬਿਨੈਕਾਰਾਂ ਨੂੰ ਸੇਵਾਵਾਂ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।
35 ਸੇਵਾ ਕੇਂਦਰ ਕਰ ਰਹੇ ਕੰਮ
ਡੀਸੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਜਲੰਧਰ ਨੂੰ ਇਹ ਸਫ਼ਲਤਾ ਮਿਲੀ ਹੈ। ਉਨ੍ਹਾਂ ਇਸ ਪ੍ਰਾਪਤੀ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਮਨੋਬਲ ਵਧਾਇਆ ਅਤੇ ਭਵਿੱਖ ਵਿੱਚ ਵੀ ਇਸ ਰਿਕਾਰਡ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ। ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਮੇਂ 35 ਸੇਵਾ ਕੇਂਦਰ ਕੰਮ ਕਰ ਰਹੇ ਹਨ। ਜੋ ਕਿ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 40 ਤੋਂ ਵੱਧ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬਿਨੈਕਾਰ ਨੂੰ ਸੇਵਾ ਕੇਂਦਰਾਂ 'ਤੇ ਨਾਗਰਿਕ ਸੇਵਾਵਾਂ ਲੈਣ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਸ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਇਸ ਦਾ ਤੁਰੰਤ ਹੱਲ ਕੀਤਾ ਜਾ ਸਕੇ।