ਖ਼ਬਰਿਸਤਾਨ ਨੈੱਟਵਰਕ- ਜਲੰਧਰ ਵਿੱਚ ਸਵੇਰ ਤੋਂ ਹੋ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਣ ਪੂਰਾ ਸ਼ਹਿਰ ਪਾਣੀ ਵਿੱਚ ਡੁੱਬ ਗਿਆ ਹੈ। ਸ਼ਹਿਰ ਦੇ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਪਾਸ਼ ਇਲਾਕਿਆਂ ਵਿਚ ਵੀ ਪਾਣੀ ਭਰ ਜਾਣ ਕਾਰਣ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੋ ਰਹੀ ਹੈ।
ਜਲੰਧਰ ਦੀਆਂ ਜ਼ਿਆਦਾਤਰ ਸੜਕਾਂ ਡੁੱਬੀਆਂ ਹੋਈਆਂ ਨਜ਼ਰ ਆ ਰਹੀਆਂ ਹਨ।ਹਰ ਪਾਸੇ ਪਾਣੀ ਭਰਿਆ ਹੋਇਆ ਹੈ ਅਤੇ ਲੋਕਾਂ ਨੂੰ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਦੋਪਹੀਆ ਵਾਹਨ ਚਾਲਕਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਤੋਂ ਇਲਾਵਾ, ਖਰਾਬ ਸੜਕਾਂ ਕਾਰਨ ਲੋਕਾਂ ਨੂੰ ਹਾਦਸਿਆਂ ਦਾ ਡਰ ਹੈ।
ਪੰਜਾਬ ਵਿਚ ਇਸ ਤਰੀਕ ਨੂੰ ਛੁੱਟੀ
ਪੰਜਾਬ ਵਿੱਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ 27 ਅਗਸਤ ਬੁੱਧਵਾਰ ਨੂੰ ਸੰਵਤਸਰੀ ਦਿਵਸ ਹੈ, ਜਿਸ ਕਾਰਨ ਸਰਕਾਰ ਨੇ ਪੰਜਾਬ ਵਿੱਚ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ। ਇਸ ਛੁੱਟੀ ਨੂੰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ।
ਇੱਕ ਸਾਲ ਵਿੱਚ 28 ਰਾਖਵੀਆਂ ਛੁੱਟੀਆਂ
2025-26 ਦੇ ਕੈਲੰਡਰ ਵਿੱਚ ਪੰਜਾਬ ਸਰਕਾਰ ਵੱਲੋਂ 28 ਛੁੱਟੀਆਂ ਰਾਖਵੀਆਂ ਰੱਖੀਆਂ ਗਈਆਂ ਹਨ। ਸਰਕਾਰੀ ਨੋਟੀਫਿਕੇਸ਼ਨ ਅਨੁਸਾਰ, ਕਰਮਚਾਰੀ ਇਨ੍ਹਾਂ 28 ਛੁੱਟੀਆਂ ਵਿੱਚੋਂ ਸਿਰਫ਼ 2 ਛੁੱਟੀਆਂ ਹੀ ਲੈ ਸਕਦੇ ਹਨ। 27 ਅਗਸਤ ਦੀ ਛੁੱਟੀ ਛੁੱਟੀਆਂ ਦੀ ਇਸ ਸੂਚੀ ਵਿੱਚ ਸ਼ਾਮਲ ਹੈ।
ਸਕੂਲ ਅਤੇ ਕਾਲਜ ਖੁੱਲ੍ਹੇ ਰਹਿਣਗੇ
ਰਾਖਵੀਂ ਛੁੱਟੀਆਂ ਦਾ ਸਕੂਲਾਂ ਅਤੇ ਕਾਲਜਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਸਕੂਲ ਅਤੇ ਕਾਲਜ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ। ਇਹ ਛੁੱਟੀਆਂ ਸਿਰਫ਼ ਉਨ੍ਹਾਂ ਲਈ ਹਨ ਜੋ ਪੰਜਾਬ ਸਰਕਾਰ ਅਧੀਨ ਕੰਮ ਕਰ ਰਹੇ ਹਨ।