ਖ਼ਬਰਿਸਤਾਨ ਨੈੱਟਵਰਕ- ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਜੀਵਨ ਜੋਤ ਉਰਫ ਜੁਗਨੂੰ ਨੂੰ ਗ੍ਰਿਫ਼ਤਾਰ ਕਰਨ ਦੀ ਖਬਰ ਮਿਲੀ ਹੈ। ਦਿੱਲੀ ਏਅਰਪੋਰਟ ਤੋਂ ਮੁਲਜ਼ਮ ਜੀਵਨ ਜੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਸ ਵਲੋਂ ਜੀਵਨ ਜੋਤ ਦੀ ਲੰਬੇ ਸਮੇਂ ਤੋਂ ਭਾਲ ਕੀਤੀ ਜਾ ਰਹੀ ਸੀ। ਪੁਲਸ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਸਕਦੀ ਹੈ।
ਜਲਦ ਹੀ ਮਾਨਸਾ ਪੁਲਸ ਦਿੱਲੀ ਪਹੁੰਚ ਕੇ ਮੁਲਜ਼ਮ ਨੂੰ ਮਾਨਸਾ ਲੈ ਕੇ ਆਵੇਗੀ। ਦਿੱਲੀ ਏਅਰਪੋਰਟ ਤੋਂ ਜੀਵਨ ਜੋਤ ਉਰਫ ਜੁਗਨੂੰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਜੀਵਨ ਜੋਤ ਦਾ ਨਾਂ ਮੂਸੇਵਾਲਾ ਕਤਲਕਾਂਡ ‘ਚ ਆਇਆ ਸੀ।
29 ਮਈ, 2022 ਨੂੰ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰ ਕੇ ਵਿਖੇ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਅਤੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਇਸ ਕਤਲਕਾਂਡ ਦਾ ਮਾਸਟਮਾਈਂਡ ਨਿਕਲਿਆ ਸੀ।