ਖਬਰਿਸਤਾਨ ਨੈੱਟਵਰਕ ਜਲੰਧਰ- ਜਲੰਧਰ ਨਗਰ ਨਿਗਮ ਵਿੱਚ ਜੁਆਇੰਟ ਕਮਿਸ਼ਨਰ ਪੁਨੀਤ ਸ਼ਰਮਾ ਨੇ ਨਿਗਮ ਦਫ਼ਤਰ ਵਿੱਚ ਚੈਕਿੰਗ ਕੀਤੀ, ਜਿਸ ਵਿੱਚ ਉਨ੍ਹਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।
ਇਸ ਦੌਰਾਨ ਜੁਆਇੰਟ ਕਮਿਸ਼ਨਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲਾਭ ਲੈਣ ਵਾਲੇ ਲੋਕਾਂ ਦੀ ਸੂਚੀ ਦੇਖੀ, ਜਿਸ ਵਿੱਚ ਉਨ੍ਹਾਂ ਦੇਖਿਆ ਕਿ ਹੁਣ ਤੱਕ ਕਿੰਨੇ ਕੰਮ ਹੋਏ ਹਨ ਅਤੇ ਕਿੰਨੇ ਨਹੀਂ ਹੋਏ। ਉਨਾਂ ਕਿਹਾ ਕਿ ਜਿਹੜੇ ਕੰਮ ਨਹੀਂ ਹੋਏ, ਉਸ ਦੀ ਵਜ੍ਹਾ ਪਤਾ ਕਰ ਕੇ ਕੰਮ ਕੀਤਾ ਜਾਵੇਗਾ ਅਤੇ ਜਿਨ੍ਹਾਂ ਕਰਮਚਾਰੀਆਂ ਕਾਰਣ ਕੰਮ ਰੁਕਿਆ ਹੋਇਆ ਸੀ, ਉਨਾਂ ਦੀ ਵੀ ਜਾਂਚ ਕੀਤੀ ਜਾਵੇਗੀ।