ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਜਸਟਿਸ ਜ਼ੋਰਾ ਸਿੰਘ ਨੇ ਪਾਰਟੀ ਛੱਡ ਕੇ ਫਰੀਦਕੋਟ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਤੇ ਕਾਂਗਰਸ ਵਾਂਗ ਆਮ ਆਦਮੀ ਪਾਰਟੀ ਵੀ ਜੁਮਲਾ ਪਾਰਟੀ ਬਣ ਚੁੱਕੀ ਹੈ।
ਜਲੰਧਰ ਤੋਂ ਲੜ ਚੁੱਕੇ ਹਨ ਲੋਕ ਸਭਾ ਚੋਣ
ਤੁਹਾਨੂੰ ਦੱਸ ਦੇਈਏ ਕਿ ਜਸਟਿਸ ਜ਼ੋਰਾ ਸਿੰਘ ਨੇ 2019 ਦੀਆਂ ਲੋਕ ਸਭਾ ਚੋਣਾਂ 'ਚ 'ਆਪ' ਦੀ ਤਰਫੋਂ ਜਲੰਧਰ ਸੀਟ ਤੋਂ ਚੋਣ ਲੜੀ ਸੀ। ਪਰ ਇਸ ਸੀਟ 'ਤੇ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਜ਼ੋਰਾ ਸਿੰਘ ਨੂੰ 25,467 ਵੋਟਾਂ ਪਈਆਂ ਸਨ ਅਤੇ ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਗਈ ਸੀ। ਉਹ ਚੌਥੇ ਸਥਾਨ 'ਤੇ ਸੀ।
ਬਰਗਾੜੀ ਬੇਅਦਬੀ ਮਾਮਲਿਆਂ ਦਾ ਪਹਿਲਾ ਕਮਿਸ਼ਨ ਸੀ
ਜਸਟਿਸ ਜ਼ੋਰਾ ਸਿੰਘ ਪਹਿਲੀ ਵਾਰ ਉਸ ਸਮੇਂ ਸੁਰਖੀਆਂ ਵਿੱਚ ਆਏ ਜਦੋਂ ਉਨ੍ਹਾਂ ਨੂੰ ਬਰਗਾੜੀ ਬੇਅਦਬੀ ਮਾਮਲਿਆਂ ਲਈ ਕਮਿਸ਼ਨ ਬਣਾਇਆ ਗਿਆ ਸੀ। ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।