ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਇਕ ਪੱਤਰ ਅਨੁਸਾਰ ਕੇਏਪੀ ਸਿਨਹਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਗਿਆ ਹੈ।
ਦੱਸ ਦੇਈਏ ਕਿ ਕੇਏਪੀ ਸਿਨਹਾ 1992 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਰਹੇ ਸਨ ਅਤੇ ਹੁਣ ਕੇਏਪੀ ਸਿਨਹਾ ਅਨੁਰਾਗ ਵਰਮਾ ਦੀ ਥਾਂ ਲੈਣਗੇ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਕੀਤੀਆਂ ਗਈਆਂ ਹਨ।
ਕੇਏਪੀ ਸਿਨਹਾ ਮਾਲ ਅਤੇ ਖੇਤੀਬਾੜੀ ਅਤੇ ਜਲ ਸੰਭਾਲ ਵਿਭਾਗਾਂ ਵਿੱਚ ਵਿਸ਼ੇਸ਼ ਮੁੱਖ ਸਕੱਤਰ ਦੇ ਰੂਪ ਵਿੱਚ ਕੰਮ ਕਰ ਰਹੇ ਸਨ।