ਤਰਨਤਾਰਨ 'ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕ.ਤ.ਲ, 2 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
ਗੋਲੀਆਂ ਚੱਲਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ।
ਮਹੀਨਾ ਪਹਿਲਾ ਹੀ ਹੋਇਆ ਸੀ ਵਿਆਹ
ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਨੋਨੀ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ ਵਜੋਂ ਹੋਈ ਹੈ। ਜੋ ਕਬੱਡੀ ਦਾ ਖਿਡਾਰੀ ਸੀ। ਪੁਲਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਹਾਲਾਂਕਿ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦਾ ਕਰੀਬ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।
ਮ੍ਰਿਤਕ ਪਰਿਵਾਰ ਦਾ ਇਕਲੌਤਾ ਪੁੱਤਰ ਸੀ
ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਨੋਨੀ ਕਬੱਡੀ ਦਾ ਖਿਡਾਰੀ ਸੀ ਅਤੇ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। 2 ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਪੁਲਸ ਮੁਲਜ਼ਮਾਂ ਦੀ ਪਛਾਣ ਕਰਨ ਲਈ ਆਸ-ਪਾਸ ਦੇ ਖੇਤਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।
ਪੁਲਸ ਸੀਸੀਟੀਵੀ ਦੀ ਕਰ ਰਹੀ ਜਾਂਚ
ਜਾਣਕਾਰੀ ਦਿੰਦਿਆਂ ਐੱਸਐੱਚਓ ਅਮਰੀਕ ਸਿੰਘ ਨੇ ਦੱਸਿਆ ਕਿ ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਹੋ ਸਕਦੀ ਹੈ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਕਰ ਕੇ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
'Kabaddi player','Kabaddi player shot dead in Tarn Taran','Tarn Taran news','Kabaddi Player Shot Dead','Married 2 Months Ago'