ਉੱਤਰ ਪ੍ਰਦੇਸ਼ ਤੋਂ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ, ਜਿਥੇ ਰਾਜਧਾਨੀ ਲਖਨਊ ਵਿਚ ਨੌਜਵਾਨ ਨੇ ਆਪਣੀ ਮਾਂ ਸਮੇਤ 4 ਭੈਣਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਪਰਿਵਾਰ ਦੇ 5 ਮੈਂਬਰਾਂ ਨੂੰ ਉਤਾਰਿਆ ਮੌਤ ਦੇ ਘਾਟ
ਜਾਣਕਾਰੀ ਅਨੁਸਾਰ ਨਾਕਾ ਇਲਾਕੇ 'ਚ ਸਥਿਤ ਹੋਟਲ ਸ਼ਰਨਜੀਤ 'ਚ 24 ਸਾਲਾ ਨੌਜਵਾਨ ਅਰਸ਼ਦ ਨੇ ਆਪਣੇ ਪਰਿਵਾਰ ਦੇ ਪੰਜ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਮ੍ਰਿਤਕਾਂ ਦੀ ਪਛਾਣ
ਮ੍ਰਿਤਕਾਂ ਵਿੱਚ ਅਰਸ਼ਦ ਦੀ ਮਾਂ ਆਸਮਾ ਅਤੇ ਚਾਰ ਭੈਣਾਂ-ਆਲੀਆ (9 ਸਾਲ), ਅਕਸਾ (16 ਸਾਲ), ਰਹਿਮੀਨ (18 ਸਾਲ) ਅਤੇ ਅਲਸ਼ੀਆ (19 ਸਾਲ) ਸ਼ਾਮਲ ਹਨ। ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ।
ਮੁਲਜ਼ਮ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ
ਦੱਸ ਦੇਈਏ ਕਿ ਮੁਲਜ਼ਮ ਅਰਸ਼ਦ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ, ਜੋ ਕਿ ਇਸਲਾਮ ਨਗਰ, ਟਿਹਰੀ ਬਾਗੀਆ, ਕੁਬੇਰਪੁਰ, ਆਗਰਾ ਦਾ ਰਹਿਣ ਵਾਲਾ ਹੈ। ਪੁਲਸ ਨੇ ਫੀਲਡ ਯੂਨਿਟ ਨੂੰ ਬੁਲਾ ਕੇ ਸਬੂਤ ਇਕੱਠੇ ਕੀਤੇ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਸ਼ੀ ਪਾਸੋਂ ਪੁੱਛਗਿੱਛ ਜਾਰੀ ਹੈ।