ਜਲੰਧਰ 'ਚ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਬਸਤੀ ਸ਼ੇਖ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਸਵੇਰ ਤੋਂ ਹੀ ਮੰਦਰ ਨੇੜੇ ਮੋਟਰਸਾਈਕਲ ਸਮੇਤ ਡਿੱਗਿਆ ਪਿਆ ਸੀ। ਜਿਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।
ਜਾਂਚ 'ਚ ਜੁਟੀ ਪੁਲਸ
ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਦੋਆਬਾ ਚੌਕ ਨੇੜੇ ਕਮਲ ਹਸਪਤਾਲ ਵਿੱਚ ਦਵਾਈਆਂ ਦੀ ਦੁਕਾਨ ’ਤੇ ਕੰਮ ਕਰਦਾ ਸੀ। ਫਿਲਹਾਲ ਪੁਲਿਸ ਵਿਅਕਤੀ ਦੀ ਮੌਤ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।